DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਲਜ ਵਿੱਚ ਲਾਏ ਕੈਂਪ ਦੌਰਾਨ 43 ਯੂਨਿਟ ਖੂਨ ਇਕੱਤਰ

ਉਦਯੋਗਪਤੀ ਰਾਮ ਲੁਭਾਇਆ ਦੀ ਯਾਦ ਵਿੱਚ ਲਾਇਅਾ ਕੈਂਪ

  • fb
  • twitter
  • whatsapp
  • whatsapp
Advertisement

ਇਥੇ ਮਾਰਕੰਡਾ ਨੈਸ਼ਨਲ ਕਾਲਜ ਦੇ ਸਾਬਕਾ ਪ੍ਰਧਾਨ ਤੇ ਪ੍ਰਸਿੱਧ ਉਦਯੋਗਪਤੀ ਮਰਹੂਮ ਰਾਮ ਲੁਭਾਇਆ ਦੀ ਯਾਦ ਵਿੱਚ ਕਾਲਜ ਦੇ ਆਡੀਟੋਰੀਅਮ ਵਿੱਚ 10ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਕੈਂਪ ਮਾਰਕੰਡਾ ਨੈਸ਼ਨਲ ਕਾਲਜ ਅਤੇ ਰੋਟਰੀ ਕਲੱਬ ਦੇ ਸਾਂਝੇ ਉੱਦਮ ਨਾਲ ਕੀਤਾ ਗਿਆ। ਕੈਂਪ ਦਾ ਉਦਘਾਟਨ ਭਾਜਪਾ ਆਗੂ ਸੁਭਾਸ਼ ਕਲਸਾਣਾ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਯਸ਼ਪਾਲ ਵਧਵਾ, ਓਮ ਪ੍ਰਕਾਸ਼ ਗੁਲਿਆਨੀ ਤੇ ਰੋਟਰੀ ਪ੍ਰਧਾਨ ਡਾ. ਆਰ ਐੱਸ ਘੁੰਮਣ ਨੇ ਕੀਤਾ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸੁਭਾਸ਼ ਕਲਸਾਣਾ ਨੇ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਾਨ ਕੀਤਾ ਗਿਆ ਖੂਨ ਕਿਸੇ ਦੀ ਕੀਮਤੀ ਜ਼ਿੰਦਗੀ ਬਚਾ ਸਕਦਾ ਹੈ। ਇਹ ਮਨੁੱਖੀ ਤੰਦਰੁਸਤੀ ਲਈ ਇਕ ਬਹੁਤ ਹੀ ਪਵਿੱਤਰ ਕਾਰਜ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਸਾਲ ਵਿੱਚ ਚਾਰ ਵਾਰ ਖੂਨ ਦਾਨ ਕਰ ਸਕਦਾ ਹੈ ਤੇ ਖੂਨ ਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਤੇ ਮਹਿਜ਼ ਹੀ ਇਸ ਦੀ ਪੂਰਤੀ ਹੋ ਜਾਂਦੀ ਹੈ। ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਭਾਸ਼ ਕਲਸਾਣਾ ਦਾ ਫੁੱਲਾਂ ਦੇ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਦੀ ਟੀਮ ਨੇ 43 ਯੂਨਿਟ ਖੂਨ ਇੱਕਠਾ ਕੀਤਾ ਗਿਆ। ਮੰਚ ਦਾ ਸੰਚਾਲਨ ਡਾ. ਸ਼ਾਲਿਨੀ ਸ਼ਰਮਾ ਨੇ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਕਾਜਲ, ਰੋਟਰੀ ਕਲੱਬ ਦੇ ਪ੍ਰਧਾਨ ਡਾ. ਆਰ ਐੱਸ ਘੁੰਮਣ, ਡਾ. ਐੱਸ ਐੱਸ ਆਹੂਜਾ, ਡਾ. ਭੁਪਿੰਦਰ ਤੰਵਰ, ਜਵਾਹਰ ਲਾਲ , ਡਾ. ਦੇਵ ਰਾਜ ਸ਼ਰਮਾ ਤੋਂ ਇਲਾਵਾ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

Advertisement
Advertisement
×