ਸੰਜੇ ਯਾਦਵ
ਗੁਰੂਗ੍ਰਾਮ, 3 ਦਸੰਬਰ
ਅੱਜ ਤੜਕੇ ਪਿੰਡ ਸਧਰਾਣਾ ਨੇੜੇ ਸੜਕ ਹਾਦਸੇ ਵਿੱਚ ਇੱਥੋਂ ਦੇ ਨਿੱਜੀ ਹਸਪਤਾਲ ਦੇ ਪੰਜ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।
ਉਹ ਸਧਰਾਣਾ ਵਿਖੇ ਆਪਣੇ ਸਾਥੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਸਪਤਾਲ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਇੱਟਾਂ ਦੇ ਢੇਰ ਨਾਲ ਟਕਰਾ ਕੇ ਪਲਟ ਗਈ। ਇਨ੍ਹਾਂ ‘ਚੋਂ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹਸਪਤਾਲ ‘ਚ ਗੰਭੀਰ ਹਾਲਤ ਵਿੱਚ ਹੈ।