ਨਿਵੇਸ਼ ਦੇ ਨਾਮ ’ਤੇ 50 ਲੱਖ ਰੁਪਏ ਠੱਗੇ
ਕੁਰੂਕਸ਼ੇਤਰ ਪੁਲੀਸ ਨੇ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਦੇ ਨਾਮ ’ਤੇ 50 ਲੱਖ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸੁਪਰਡੈਂਟ ਨਿਤੀਸ਼ ਅਗਰਵਾਲ ਦੀ ਅਗਵਾਈ ਹੇਠ ਕੁਰੂਕਸ਼ੇਤਰ ਦੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਦੀ ਟੀਮ...
Advertisement
ਕੁਰੂਕਸ਼ੇਤਰ ਪੁਲੀਸ ਨੇ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਦੇ ਨਾਮ ’ਤੇ 50 ਲੱਖ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸੁਪਰਡੈਂਟ ਨਿਤੀਸ਼ ਅਗਰਵਾਲ ਦੀ ਅਗਵਾਈ ਹੇਠ ਕੁਰੂਕਸ਼ੇਤਰ ਦੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਦੀ ਟੀਮ ਨੇ ਛੱਤੀਸਗੜ੍ਹ ਦੇ ਦੁਰਗ ਦੇ ਵਸਨੀਕ ਗਿਰੀਸ਼ ਪਵਾਰ ਅਤੇ ਧਰੁਵ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਕੁਰੂਕਸ਼ੇਤਰ ਦੀ ਵਸ਼ਿਤ ਕਲੋਨੀ ਦੀ ਇੱਕ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਆਪਣੇ ਮੋਬਾਈਲ ਫੋਨ ’ਤੇ ਨਿਵੇਸ਼ਾਂ ਦੇ ਵਪਾਰ ਲਈ ਇੱਕ ਇਸ਼ਤਿਹਾਰ ਦੇਖਿਆ ਸੀ। ਇਸ਼ਤਿਹਾਰ ਕਲਿੱਕ ਕਰਨ ’ਤੇ ਉਸ ਨੂੰ ਵਟਸਐਪ ਕਾਲ ਆਈ ਜਿਸ ਵਿੱਚ ਉਸ ਨੂੰ ਸਟਾਕ ਮਾਰਕੀਟ ਵਿੱਚ ਨਿਵੇਸ਼ ਬਾਰੇ ਦੱਸਿਆ ਗਿਆ। ਉਸ ਨੇ ਆਪਣੇ ਪਤੀ ਨਾਲ ਮਿਲ ਕੇ ਸਟਾਕ ਮਾਰਕੀਟ ਵਿੱਚ ਪੈਸੇ ਨਿਵੇਸ਼ ਕਰ ਦਿੱਤੇ ਸਨ।
Advertisement
Advertisement
