ਕਾਲਜ ਵਿੱਚ 53ਵਾਂ ਖੂਨਦਾਨ ਕੈਂਪ ਲਗਾਇਆ
ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿੱਚ 53ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਹਰ ਸਾਲ ਕਾਲਜ ਦੇ ਸੰਸਥਾਪਕ ਜੈ ਪ੍ਰਕਾਸ਼ ਦੇ ਜਨਮ ਦਿਨ ’ਤੇ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਕਾਲਜ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਵਿੱਚ...
Advertisement
ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿੱਚ 53ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਹਰ ਸਾਲ ਕਾਲਜ ਦੇ ਸੰਸਥਾਪਕ ਜੈ ਪ੍ਰਕਾਸ਼ ਦੇ ਜਨਮ ਦਿਨ ’ਤੇ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਕਾਲਜ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਵਿੱਚ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਅਰੇ ਅਤੇ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ। ਕੈਂਪ ਨੂੰ ਸਫਲ ਬਣਾਉਣ ਲਈ ਐੱਨ.ਸੀ.ਸੀ., ਐੱਨ.ਐੱਸ.ਐੱਸ., ਰੈੱਡ ਕਰਾਸ ਅਤੇ ਹੋਰ ਸਾਰੇ ਸੈੱਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਯੋਗਦਾਨ ਪਾਇਆ। ਇਸ ਕੈਂਪ ਵਿੱਚ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰ ਲੋਕਾਂ ਵੱਲੋਂ 329 ਯੂਨਿਟ ਖੂਨਦਾਨ ਕੀਤਾ ਗਿਆ।
Advertisement
Advertisement
×