ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਂਪ ਦੌਰਾਨ ਆਈਆਂ 6671 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਪੱਤਰ ਪ੍ਰੇਰਕ ਜੀਂਦ, 9 ਜਨਵਰੀ ਇੱਥੇ ਮਿਨੀ ਸਕੱਤਰੇਤ ਵਿੱਚ ਲਗਾਏ ਕੈਂਪਾਂ ਦੌਰਾਨ ਹੁਣ ਤੱਕ ਆਈਆਂ ਕੁੱਲ 8325 ਸ਼ਿਕਾਇਤਾਂ ਵਿੱਚੋਂ 6671 ਦਾ ਹੱਲ ਕੀਤਾ ਜਾ ਚੁੱਕਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ 678 ਸ਼ਿਕਾਇਤਾਂ ’ਤੇ...
Advertisement

ਪੱਤਰ ਪ੍ਰੇਰਕ

ਜੀਂਦ, 9 ਜਨਵਰੀ

Advertisement

ਇੱਥੇ ਮਿਨੀ ਸਕੱਤਰੇਤ ਵਿੱਚ ਲਗਾਏ ਕੈਂਪਾਂ ਦੌਰਾਨ ਹੁਣ ਤੱਕ ਆਈਆਂ ਕੁੱਲ 8325 ਸ਼ਿਕਾਇਤਾਂ ਵਿੱਚੋਂ 6671 ਦਾ ਹੱਲ ਕੀਤਾ ਜਾ ਚੁੱਕਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਡੀਸੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ 678 ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਇਨ੍ਹਾਂ ਦਾ ਵੀ ਨਿਪਟਾਰਾ ਜਲਦੀ ਹੀ ਕਰ ਦਿੱਤਾ ਜਾਵੇਗਾ ਤੇ 69 ਸ਼ਿਕਾਇਤਾ ਨੂੰ ਵੀ ਰੀ-ਓਪਨ ਕੀਤਾ ਹੋਇਆ ਹੈ, ਇਨ੍ਹਾਂ ਨੂੰ ਵੀ ਛੇਤੀ ਹੀ ਨੇਪੜੇ ਚਾੜ੍ਹ ਦਿੱਤਾ ਜਾਵੇਗਾ। ਇਹ ਕੈਂਪ ਕੰਮ ਕਾਜ ਵਾਲੇ ਦਿਨ ਸਵੇਰੇ 10 ਤੋਂ 12 ਵਜੇ ਤੱਕ ਲਗਾਏ ਜਾ ਰਹੇ ਹਨ। ਉੱਧਰ, ਨਰਵਾਣਾ ਉਪ-ਮੰਡਲ ਵਿੱਚ ਐੱਸਡੀਐੱਮ ਦਲਜੀਤ ਸਿੰਘ ਦੀ ਅਗਵਾਈ ਹੇਠ ਉਪ-ਮੰਡਲ ਪੱਧਰ ਉੱਤੇ ਲਗਾਏ ਗਏ ਕੈਂਪ ਵਿੱਚ ਐੱਸਡੀਐੱਮ ਦਲਜੀਤ ਸਿੰਘ ਨੇ ਲੋਕਾਂ ਦੀਆਂ ਸ਼ਿਕਾਇਤਾ ਸੁਣੀਆਂ।

ਰਤੀਆ (ਪੱਤਰ ਪ੍ਰੇਰਕ): ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਦੀ ਪ੍ਰਧਾਨਗੀ ਹੇਠ ਮਿਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਸਮੱਸਿਆ ਹੱਲ ਕੈਂਪ ਵਿੱਚ ਆਏ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਐੱਸਡੀਐੱਮ ਨੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੱਲ ਕੈਂਪ ਵਿੱਚ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ। ਕਿਸੇ ਵੀ ਵਿਭਾਗ ਕੋਲ ਕੋਈ ਸ਼ਿਕਾਇਤ ਪੈਂਡਿੰਗ ਨਹੀਂ ਹੋਣੀ ਚਾਹੀਦੀ, ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement