ਪੰਜਾਬ ’ਚ 71 ਤੇ ਹਰਿਆਣਾ ਵਿੱਚ 32 ਹੋਰ ਮੌਤਾਂ

ਪੰਜਾਬ ’ਚ 71 ਤੇ ਹਰਿਆਣਾ ਵਿੱਚ 32 ਹੋਰ ਮੌਤਾਂ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਬੀਤੇ 24 ਘੰਟਿਆਂ ਵਿੱਚ 71 ਅਤੇ ਹਰਿਆਣਾ ’ਚ 32 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 15,367 ਅਤੇ ਹਰਿਆਣਾ ਵਿੱਚ 8861 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਨਵੇਂ 1333 ਪਾਜ਼ੇਟਿਵ ਕੇਸ ਮਿਲੇ ਹਨ ਜਦਕਿ 2337 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 16,244 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਕਰੋਨਾ ਕਾਰਨ ਬਠਿੰਡਾ ’ਚ 9, ਅੰਮ੍ਰਿਤਸਰ, ਮੁਕਤਸਰ ’ਚ 6-6, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ ’ਚ 5-5, ਜਲੰਧਰ, ਮੁਹਾਲੀ ’ਚ 4-4, ਬਰਨਾਲਾ, ਗੁਰਦਾਸਪੁਰ, ਮੋਗਾ, ਸੰਗਰੂਰ ’ਚ 3-3, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਤਰਨ ਤਾਰਨ ’ਚ 2-2, ਕਪੂਰਥਲਾ, ਮਾਨਸਾ ਤੇ ਨਵਾਂ ਸ਼ਹਿਰ ’ਚ ਇੱਕ-ਇੱਕ ਜਣੇ ਦੀ ਮੌਤ ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All