ਪੱਤਰ ਪ੍ਰੇਰਕ
ਰਤੀਆ, 2 ਜੁਲਾਈ
ਸਦਰ ਥਾਣਾ ਰਤੀਆ ਦੀ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਟਰਾਂਸਫਾਰਮਰ ’ਚੋਂ ਤੇਲ ਚੋਰੀ ਹੋਣ ਦੇਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕੇਸ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਜੇਈ ਹਨੂੰਮਾਨ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤਾ ਗਿਆ ਹੈ। ਜੇਈ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਖੁਨਨ ਦੇ ਸੁਖਬੀਰ ਸਿੰਘ ਨੇ ਵਿਭਾਗ ਨੂੰ ਸੂਚਨਾ ਦਿੱਤੀ ਸੀ ਕਿ ਉਨ੍ਹਾਂ ਦੇ ਖੇਤ ਵਿਚ ਲੱਗੇ 25 ਕੇ.ਵੀ.ਏ ਟਰਾਂਸਫਾਰਮਰ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਤੇਲ ਚੋਰੀ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਗਰੋਂ ਨਿਗਮ ਦੇ ਲਾਈਨਮੈਨ ਜੈ ਸਿੰਘ ਨੂੰ ਮੌਕੇ ’ਤੇ ਭੇਜਿਆ ਗਿਆ ਸੀ ਅਤੇ ਉਨ੍ਹਾਂ ਦੀ ਰਿਪੋਰਟ ਅਨੁਸਾਰ ਸਬੰਧਤ ਕਿਸਾਨ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਤੋਂ ਕਰੀਬ 80 ਲੀਟਰ ਤੇਲ ਚੋਰੀ ਹੋਇਆ ਹੈ। ਪੁਲੀਸ ਨੇ ਜੇਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ।