ਪੱਤਰ ਪ੍ਰੇਰਕ
ਏਲਨਾਬਾਦ, 5 ਅਕਤੂਬਰ
ਸ਼ਹਿਰ ਦੇ ਵਾਰਡ ਨੰਬਰ 9 ਦੇ ਵਸਨੀਕ ਰਤਨ ਲਾਲ ਤਲਵਾੜੀਆ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਰਾਹੀਂ ਧਮਕੀ ਦੇ ਕੇ 20 ਲੱਖ ਦੀ ਫਿਰੌਤੀ ਮੰਗੀ ਹੈ। ਪੀੜਤ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਫਿਰੌਤੀ ਮੰਗਣ, ਅਤੇ ਝੂਠੇ ਕੇਸ ਵਿੱਚ ਬਲੈਕਮੇਲ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।
ਰਤਨ ਲਾਲ ਨੇ ਦੱਸਿਆ ਕਿ ਮੋਬਾਈਲ ਫੋਨ ਨੰਬਰ 96728-23602 ਤੋਂ ਉਸ ਨੂੰ ਅਤੇ ਉਸ ਦੇ ਲੜਕੇ ਨੂੰ ਧਮਕੀਆਂ ਮਿਲ ਰਹੀਆਂ ਹਨ। ਫੋਨ ਕਰਨ ਵਾਲੇ 20 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਹਨ ਅਤੇ ਫਿਰੌਤੀ ਨਾ ਦੇਣ ’ਤੇ ਝੂਠੇ ਕਤਲ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ। ਪੀੜਤ ਨੇ ਫੋਨ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਧਾਰਾ 387, 506 ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।