‘ਵਿਕਸਿਤ ਭਾਰਤ’ ਵਿਸ਼ੇ ’ਤੇ ਨਾਟਕ ਦਾ ਸ਼ਾਨਦਾਰ ਮੰਚਨ
ਸੇਵਾ ਸੰਕਲਪ ਮੁਹਿੰਮ ਤਹਿਤ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੀ ਐੱਮ ਜੀ ਸਰਕਾਰੀ ਮਹਿਲਾ ਮਹਾਵਿਦਿਆਲਿਆ ਭੋੜੀਆ ਖੇੜਾ ਵਿੱਚ ‘ਵਿਕਸਿਤ ਭਾਰਤ ਮਿਸ਼ਨ’ ਵਿਸ਼ੇ ’ਤੇ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਮਹਾਵਿਦਿਆਲਿਆ ਦੀ ਸੱਭਿਆਚਾਰਕ ਕਮੇਟੀ ਅਤੇ ਮਹਿਲਾ ਸੈੱਲ ਦੇ...
ਸੇਵਾ ਸੰਕਲਪ ਮੁਹਿੰਮ ਤਹਿਤ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੀ ਐੱਮ ਜੀ ਸਰਕਾਰੀ ਮਹਿਲਾ ਮਹਾਵਿਦਿਆਲਿਆ ਭੋੜੀਆ ਖੇੜਾ ਵਿੱਚ ‘ਵਿਕਸਿਤ ਭਾਰਤ ਮਿਸ਼ਨ’ ਵਿਸ਼ੇ ’ਤੇ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਮਹਾਵਿਦਿਆਲਿਆ ਦੀ ਸੱਭਿਆਚਾਰਕ ਕਮੇਟੀ ਅਤੇ ਮਹਿਲਾ ਸੈੱਲ ਦੇ ਸਹਿਯੋਗ ਨਾਲ ਹੋਈ ਇਸ ਗਤੀਵਿਧੀ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾ ਰਾਹੀਂ ਅਹਿਮ ਸਮਾਜਿਕ ਮੁੱਦਿਆਂ ਨੂੰ ਉਜਾਗਰ ਕੀਤਾ।
ਨੁੱਕੜ ਨਾਟਕ ਰਾਹੀਂ ਵਿਦਿਆਰਥਣਾਂ ਨੇ ਸਫ਼ਾਈ, ਵਾਤਾਵਰਨ ਦੀ ਸੁਰੱਖਿਆ, ਸਿੱਖਿਆ ਦਾ ਪ੍ਰਸਾਰ ਅਤੇ ਮਹਿਲਾ ਸਸ਼ਕਤੀਕਰਨ ਨੂੰ ਬਾਖ਼ੂਬੀ ਪੇਸ਼ ਕੀਤਾ। ਉਨ੍ਹਾਂ ਸੰਵਾਦਾਂ ਰਾਹੀਂ ਸੁਨੇਹਾ ਦਿੱਤਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਸਰਕਾਰੀ ਯੋਜਨਾਵਾਂ ਦੇ ਨਾਲ-ਨਾਲ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਅਧੂਰਾ ਹੈ। ਸਫ਼ਾਈ ਨੂੰ ਸਿਹਤਮੰਦ ਸਮਾਜ ਦੀ ਪਹਿਲੀ ਸ਼ਰਤ ਦੱਸਦਿਆਂ ਘਰਾਂ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਸਮਝਾਇਆ ਕਿ ਸਫ਼ਾਈ ਪ੍ਰਤੀ ਜਾਗਰੂਕਤਾ ਅਪਣਾਉਣ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਨਾਲ ਹੀ ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਜਨਤਕ ਥਾਵਾਂ ਨੂੰ ਗੰਦਗੀ ਤੋਂ ਮੁਕਤ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਦਰਸਾਇਆ ਕਿ ਵਧਦਾ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਬੇਲੋੜੀ ਵਰਤੋਂ ਭਵਿੱਖ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਸਕਦੀ ਹੈ। ਪ੍ਰਿੰਸੀਪਲ ਡਾ. ਲਖਬੀਰ ਕੌਰ ਨੇ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ। ਇਸ ਮੌਕੇ ਡਾ. ਮੀਨਾਕਸ਼ੀ, ਮੰਜੂ ਬਾਲਾ ਅਤੇ ਮਹਿਲਾ ਸੈੱਲ ਦੀ ਕੋਆਰਡੀਨੇਟਰ ਗਗਨਦੀਪ ਕੌਰ ਹਾਜ਼ਰ ਸਨ।

