ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਿਆਮਾ ਪ੍ਰਸਾਦ ਮੁਖਰਜੀ ’ਤੇ ਆਧਾਰਿਤ ਨਾਟਕ ਅੱਜ

ਪੱਤਰ ਪ੍ਰੇਰਕ ਨਵੀਂ ਦਿੱਲੀ, 7 ਜੁਲਾਈ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਇੱਕ ਰਾਜਸੀ ਪਾਰਟੀ ਦੇ ਰੂਪ ਵਿੱਚ ਭਾਜਪਾ ਦਾ ਹਰ ਵਰਕਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਵਿਚਾਰਾਂ ਦੀ ਪਾਲਣਾ ਕਰਦਾ ਹੈ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 7 ਜੁਲਾਈ

Advertisement

ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਇੱਕ ਰਾਜਸੀ ਪਾਰਟੀ ਦੇ ਰੂਪ ਵਿੱਚ ਭਾਜਪਾ ਦਾ ਹਰ ਵਰਕਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਵਿਚਾਰਾਂ ਦੀ ਪਾਲਣਾ ਕਰਦਾ ਹੈ ਅਤੇ ਭਾਜਪਾ ਇੱਕ ਵਿਚਾਰਧਾਰਾ-ਅਧਾਰਤ ਪਾਰਟੀ ਹੈ। ਇਸ ਲਈ ਉਨ੍ਹਾਂ ਵਿਚਾਰਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਦਿੱਲੀ ਭਾਜਪਾ ਪਿਛਲੇ ਮਹੀਨੇ ਤੋਂ ਤਿਆਰੀ ਕਰ ਰਹੀ ਹੈ ਅਤੇ ਅੱਠ ਜੁਲਾਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿੱਚ ਕਮਾਨੀ ਆਡੀਟੋਰੀਅਮ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ’ਤੇ ਆਧਾਰਿਤ ਨਾਟਕ ਖੇਡਿਆ ਜਾਵੇਗਾ। ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਸ਼ਾਮ 4 ਵਜੇ ਮੰਚਨ ਕੀਤੇ ਜਾਣ ਵਾਲੇ ਨਾਟਕ ਵਿੱਚ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ਨਾਲ ਸਬੰਧਤ ਪਹਿਲੂ ਵੇਖੇ ਜਾਣਗੇ। ਕਲਾਕਾਰ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਹਨ। ਇਸ ਦੀ ਫੁੱਲ ਡਰੈੱਸ ਰਿਹਰਸਲ ਅੱਜ ਸ਼ਾਮ ਕੀਤੀ ਗਈ।

Advertisement