ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਟਿਊਬਰ ਜੋਤੀ ਮਲਹੋਤਰਾ ਨੂੰ ਝਟਕਾ; ਹਿਸਾਰ ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ !

Jyoti Malhotra in Espionage Case: ਜਾਸੂਸੀ ਮਾਮਲੇ ਵਿੱਚ ਯੂਟਿਊਬਰ ਜੋਤੀ ਮਲਹੋਤਰਾ ਕੀਤਾ ਗਿਆ ਸੀ ਗ੍ਰਿਫ਼ਤਾਰ
ਯੂਟਿਊਬਰ ਜੋਤੀ ਮਲਹੋਤਰਾ।
Advertisement

Jyoti Malhotra in Espionage Case: ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸਨੂੰ ਮਈ ਵਿੱਚ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਉਸਦੀ ਜ਼ਮਾਨਤ ’ਤੇ ਰਿਹਾਈ ਜਾਂਚ ਵਿੱਚ ਰੁਕਾਵਟ ਪਾ ਸਕਦੀ ਹੈ।

Advertisement

ਦੱਸ ਦਈਏ ਕਿ ਜੋਤੀ ਮਲਹੋਤਰਾ (33), ਜੋ ਕਿ ਯੂਟਿਊਬ ਚੈਨਲ ਟ੍ਰੈਵਲ ਵਿਦ ਜੇਓ (Travel with JO) ਚਲਾਉਂਦੀ ਸੀ। ਉਸ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਦੋਸ਼ ਹੈ। ਹਿਸਾਰ ਦੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਨੇ ਉਸ ਵਿਰੁੱਧ ਸੀਆਰਪੀਸੀ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ, 1923 ਦੀ ਧਾਰਾ 3, 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਹੈ। ਮਲਹੋਤਰਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।

Advertisement
Tags :
Bharatiya Nyaya SanhitaHaryana national securityHisar court bail denialIndian YouTuber spy allegationsJyoti Malhotra arrestJyoti Malhotra judicial custodyOfficial Secrets ActPakistan spying caseTravel with JO channelYouTuber espionage charges
Show comments