ਵਿਦਿਆਰਥੀ ਵੱਲੋਂ ਅਧਿਆਪਕਾ ’ਤੇ ਚਾਕੂ ਨਾਲ ਹਮਲਾ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਖੈਰਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਿਤ ਦੀ ਅਧਿਆਪਕਾ ’ਤੇ ਇਕ ਵਿਦਿਆਰਥੀ ਵੱਲੋਂ ਕਥਿਤ ਤੌਰ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਚਾਕੂ ਲੱਗਣ ਨਾਲ ਅਧਿਆਪਕਾ ਜ਼ਖ਼ਮੀ ਹੋ ਗਈ, ਜਿਸ ਨੂੰ ਸਰਕਾਰੀ ਹਸਪਤਾਲ ਦਾਖ਼ਲ...
Advertisement
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਖੈਰਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਿਤ ਦੀ ਅਧਿਆਪਕਾ ’ਤੇ ਇਕ ਵਿਦਿਆਰਥੀ ਵੱਲੋਂ ਕਥਿਤ ਤੌਰ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਚਾਕੂ ਲੱਗਣ ਨਾਲ ਅਧਿਆਪਕਾ ਜ਼ਖ਼ਮੀ ਹੋ ਗਈ, ਜਿਸ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਹੁੱਡਾ ਸੈਕਟਰ 20 ਵਾਸੀ ਅਨੀਤਾ ਨੇ ਦੱਸਿਆ ਕਿ ਜਦੋਂ ਉਹ ਵਿਦਿਆਰਥੀਆਂ ਦੀਆਂ ਕਾਪੀਆਂ ਚੈੱਕ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਰਾਹੁਲ ਨਾਂ ਦੇ ਵਿਦਿਆਰਥੀ ਨੇ ਆਪਣੀ ਕਾਪੀ ’ਤੇ ਸਵਾਲ ਨਹੀਂ ਕੱਢਿਆ। ਜਦੋਂ ਉਸ ਨੂੰ ਸਵਾਲ ਹੱਲ ਨਾ ਕਰਨ ਦਾ ਕਾਰਨ ਪੁਛਿਆ ਤਾਂ ਗੁੱਸੇ ਵਿੱਚ ਆਏ ਵਿਦਿਆਰਥੀ ਨੇ ਆਪਣੇ ਕੋਲ ਲੁਕਾਇਆ ਹੋਇਆ ਚਾਕੂ ਕੱਢ ਲਿਆ ਤੇ ਉਸ ’ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਵਿਦਿਆਰਥੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement