ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਜੂਨ
ਆਮ ਆਦਮੀ ਪਾਰਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਨਾਅਰੇਬਾਜ਼ੀ ਕੀਤੀ ਤੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਤੇ ਪਾਰਟੀ ਦੇ ਪੇਂਡੂ ਪ੍ਰਧਾਨ ਜੀਪੀਐਸ ਕਿੰਗਰਾ ਨੇ ਸਾਂਝੇ ਤੌਰ ’ਤੇ ਕੀਤੀ। ਮਿੰਨੀ ਸਕੱਤਰੇਤ ਮੰਗ-ਪੱਤਰ ਦੇਣ ਆਏ ‘ਆਪ’ ਆਗੂ ਨੇ ਕਿਹਾ ਕਿ ਨਗਰ ਪਰਿਸ਼ਦ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਥਿਤ ਵੱਡੇ ਪੱਧਰ ’ਤੇ ਘੁਟਾਲਾ ਕੀਤਾ ਗਿਆ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਜਾਂਚ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੀਪ ਕੌਰ, ਜ਼ਿਲ੍ਹਾ ਸਹਾਇਕ ਸਕੱਤਰ ਰਾਕੇਮ ਨੰਬਰਦਾਰ, ਹੰਸਰਾਜ ਸਾਮਾ, ਕਵਿਤਾ ਨਾਗਰ, ਹਰਬੰਸ ਲਾਲ, ਵਿਜੈ ਮੌਂਗਾ, ਪ੍ਰਮੋਦ ਵਧਵਾ, ਸੁਜਲ ਅਨੇਜਾ, ਮਨਜੀਤ ਸਿੰਘ, ਬਨਾਰਸੀ ਦਾਸ, ਗੀਤਾ ਪਹਾੜੀ, ਸ਼ਕੀਲਾ, ਮਹਿੰਦਰ ਕੁਮਾਰ ਕਾਮਰਾ, ਚੰਦਰ ਸ਼ੇਖਰ ਕੰਬੋਜ, ਅਨਿਲ ਕੁਮਾਰ ਆਦਿ ਸਮੇਤ ਪਾਰਟੀ ਦੇ ਕਈ ਆਗੂ ਤੇ ਕਾਰਕੁਨ ਮੌਜੂਦ ਸਨ।