ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਤਾਂ ਬਸ ‘ਨੋਟਾ’ ਨੂੰ ਹਰਾਉਣ ਲਈ ਜੂਝ ਰਹੀ: ਖਹਿਰਾ

ਹਰਿਆਣਾ ਤੇ ਜੰਮੂ-ਕਸ਼ਮੀਰ ਦੇ ਚੋਣ ਰੁਝਾਨਾਂ ਦੇ ਮੱਦੇਨਜ਼ਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਆਮ ਆਦਮੀ ਪਾਰਟੀ ’ਤੇ ਤਨਜ਼
ਸੁਖਪਾਲ ਸਿੰਘ ਖਹਿਰਾ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 8 ਅਕਤੂਬਰ

Advertisement

ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਸਾਹਮਣੇ ਆਏ ਨਤੀਜਿਆਂ ਅਤੇ ਰੁਝਾਨਾਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਉਤੇ ਤਨਜ਼ ਕੱਸਦਿਆਂ ਕਿਹਾ ਹੈ ਕਿ ਇਹ ਪਾਰਟੀ ਇਨ੍ਹਾਂ ਦੋਵਾਂ ਸੂਬਿਆਂ ਵਿਚ ‘ਨੋਟਾ’ ਨੂੰ ਹਰਾਉਣ ਲਈ ਜੂਝ ਰਹੀ ਹੈ।

ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਕੀਤੀ ਇਕ ਪੋਸਟ ਵਿਚ ਕਹੀ ਹੈ। ਅੰਗਰੇਜ਼ੀ ਵਿਚ ਕੀਤੀ ਇਸ ਟਵੀਟ ਵਿਚ ਉਨ੍ਹਾਂ ਲਿਖਿਆ ਹੈ: ‘‘ਹੇਠਲੇ ਰੁਝਾਨਾਂ ਤੋਂ ਦਿਖਾਈ ਦੇ ਰਿਹਾ ਹੈ ਕਿ @ਆਮ ਆਦਮੀ ਪਾਰਟੀ ਹਰਿਆਣਾ ਤੇ ਜੰਮੂ-ਕਸ਼ਮੀਰ ਵਿਚ ‘ਨੋਟਾ’ ਨੂੰ ਮਾਤ ਦੇਣ ਲਈ ਜੂਝ ਰਹੀ ਹੈ!’’

ਉਨ੍ਹਾਂ ਹੋਰ ਲਿਖਿਆ, ‘‘ਜਦੋਂ ਤੁਸੀਂ ਸਰਕਾਰ ਚਲਾਉਣ ਦੀ ਥਾਂ ਆਪਣੇ ਵਿਰੋਧੀਆਂ ਨਾਲ ਹਿਸਾਬ-ਕਿਤਾਬ ਬਰਾਬਰ ਕਰਨ ਲਈ ਸੱਤਾ ਦੀ ਦੁਰਵਰਤੋਂ ਕਰਦੇ ਹੋ ਤਾਂ ਅਜਿਹਾ ਹੀ ਹੁੰਦਾ ਹੈ। ਪੰਜਾਬ ਦੀਆਂ ਹਵਾਵਾਂ ਨੇ @ਅਰਵਿੰਦ ਕੇਜਰੀਵਾਲ ਦੀਆਂ ਦੋਵੇਂ ਸੂਬਿਆਂ ਅਤੇ ਰਾਜਧਾਨੀ ਦਿੱਲੀ ਵਿਚ ਸੰਭਾਵਨਾਵਾਂ ਨੂੰ ਮਲੀਆਮੇਟ ਕਰ ਦਿੱਤਾ ਹੈ।’’ ਟਵੀਟ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਟੈਗ ਕੀਤਾ ਗਿਆ ਹੈ।

Advertisement