AC blast: ਕੁਰੂਕਸ਼ੇਤਰ ਯੂਨੀਵਰਸਿਟੀ ਦੀ ਲੈਬ ਵਿੱਚ ਏ ਸੀ ਫਟਣ ਕਾਰਨ ਅੱਗ ਲੱਗੀ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੀ ਇੱਕ ਲੈਬ ਵਿੱਚ ਸ਼ੁੱਕਰਵਾਰ ਦੁਪਹਿਰ ਉਸ ਵੇਲੇ ਏਅਰ ਕੰਡੀਸ਼ਨ ਫਟਣ ਨਾਲ ਅੱਗ ਲੱਗ ਗਈ। ਘਟਨਾ ਸਮੇਂ ਲੈਬ ਵਿੱਚ ਲਗਪਗ 25 ਵਿਦਿਆਰਥੀ ਪ੍ਰੈਕਟੀਕਲ ਕਰ ਰਹੇ ਸਨ। ਧਮਾਕੇ ਦੀ ਆਵਾਜ਼ ਨਾਲ ਪੂਰੀ ਲੈਬ...
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੀ ਇੱਕ ਲੈਬ ਵਿੱਚ ਸ਼ੁੱਕਰਵਾਰ ਦੁਪਹਿਰ ਉਸ ਵੇਲੇ ਏਅਰ ਕੰਡੀਸ਼ਨ ਫਟਣ ਨਾਲ ਅੱਗ ਲੱਗ ਗਈ। ਘਟਨਾ ਸਮੇਂ ਲੈਬ ਵਿੱਚ ਲਗਪਗ 25 ਵਿਦਿਆਰਥੀ ਪ੍ਰੈਕਟੀਕਲ ਕਰ ਰਹੇ ਸਨ। ਧਮਾਕੇ ਦੀ ਆਵਾਜ਼ ਨਾਲ ਪੂਰੀ ਲੈਬ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁਝ ਹੀ ਮਿੰਟਾਂ ਵਿੱਚ ਕਮਰਾ ਧੂੰਏਂ ਨਾਲ ਭਰ ਗਿਆ। ਖੁਸ਼ਕਿਸਮਤੀ ਨਾਲ ਵਿਭਾਗ ਦੇ ਸਟਾਫ ਅਤੇ ਅਧਿਆਪਕਾਂ ਦੀ ਸੂਝਬੂਝ ਕਾਰਨ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਲੈਬ ਤੋਂ ਬਾਹਰ ਕੱਢ ਲਿਆ ਗਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਵਿਭਾਗ ਦੇ ਮੁਖੀ ਪ੍ਰੋਫੈਸਰ ਚੰਦਰਕਾਂਤਾ ਨੇ ਦੱਸਿਆ ਕਿ ਲੈਬ ਵਿੱਚ ਪ੍ਰੈਕਟੀਕਲ ਚੱਲ ਰਿਹਾ ਸੀ ਕਿ ਅਚਾਨਕ ਏ ਸੀ ਵਿੱਚ ਧਮਾਕਾ ਹੋਇਆ ਅਤੇ ਅੱਗ ਤੇਜ਼ੀ ਨਾਲ ਫੈਲ ਗਈ। ਸਟਾਫ ਵੱਲੋਂ ਤੁਰੰਤ ਅੱਗ ਬੁਝਾਉਣ ਵਾਲੇ ਯੰਤਰਾਂ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਨਾਲ ਹੀ ਫਾਇਰ ਬ੍ਰਿਗੇਡ ਅਤੇ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਗਪਗ 15 ਤੋਂ 20 ਮਿੰਟਾਂ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਲੈਬ ਵਿੱਚ ਰੱਖੇ ਏ ਸੀ, ਕੰਪਿਊਟਰ ਸਿਸਟਮ ਅਤੇ ਹੋਰ ਕੀਮਤੀ ਉਪਕਰਣ ਸੜ ਕੇ ਨੁਕਸਾਨੇ ਗਏ।

