Accident ਪੰਚਕੂਲਾ ਸ਼ਿਮਲਾ ਹਾਈਵੇਅ ’ਤੇ ਪਿੰਜੌਰ ਨਜ਼ਦੀਕ ਨੇੜੇ ਸੜਕ ਹਾਦਸੇ ’ਚ ਚਾਰ ਨੌਜਵਾਨ ਹਲਾਕ
ਹਿਮਾਚਲ ਪ੍ਰਦੇਸ਼ ਤੋਂ ਪਰਤ ਰਹੇ ਨੌਜਵਾਨਾਂ ਦੀ ਕਾਰ ਖੜ੍ਹੇ ਟਰੱਕ ਨਾਲ ਟਕਰਾਈ
Advertisement 
ਚੰਡੀਗੜ੍ਹ, 23 ਫਰਵਰੀ
Road Accident ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿਚ ਅੱਜ ਕਾਰ ਦੇ ਖੜ੍ਹੇ ਟਰੱਕ ਵਿਚ ਵੱਜਣ ਕਰਕੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਹਾਦਸਾ ਦੇਰ ਰਾਤ ਜਾਂ ਵੱਡੇ ਤੜਕੇ ਵਾਪਰਿਆ ਦੱਸਿਆ ਜਾ ਰਿਹਾ ਹੈ।
Advertisement
ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਤੋਂ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ਪਿੰਜੌਰ ਨਜ਼ਦੀਕ ਹਾਈਵੇਅ ’ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲੀਸ ਅਧਿਕਾਰੀ ਨੇ ਕਿਹਾ, ‘‘ਹਾਦਸੇ ਵਿਚ ਚਾਰ ਨੌਜਵਾਨਾਂ ਦੀ ਜਾਨ ਜਾਂਦੀ ਰਹੀ ਹੈ ਤੇ ਹਾਦਸਾ ਪੰਚਕੂਲਾ-ਸ਼ਿਮਲਾ ਕੌਮੀ ਸ਼ਾਹਰਾਹ ਉੱਤੇ ਹੋਇਆ।’’ ਨੌਜਵਾਨਾਂ ਦੀਆਂ ਲਾਸ਼ਾਂ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। -ਪੀਟੀਆਈ
Advertisement 
Advertisement 
× 

