ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧੋਖਾਧੜੀ ਮਾਮਲੇ ਵਿੱਚ ਖਾਤਾਧਾਰਕ ਗ੍ਰਿਫ਼ਤਾਰ

ਸਾਈਬਰ ਥਾਣਾ ਐੱਨਆਈਟੀ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਇੱਕ ਵਿਅਕਤੀ ਨੇ ਦੋਸ਼ ਲਗਾਇਆ ਕਿ ਪਹਿਲੀ ਮਈ ਨੂੰ ਉਸ ਨੇ ਇੰਸਟਾਗ੍ਰਾਮ ’ਤੇ ਇੱਕ ਵਪਾਰਕ ਕੰਪਨੀ ਦਾ ਇਸ਼ਤਿਹਾਰ ਦੇਖਿਆ ਜਿਸ ਵਿੱਚ ਨਿਵੇਸ਼ ਕਰਕੇ ਮੁਨਾਫ਼ਾ ਕਮਾਉਣ ਬਾਰੇ ਦੱਸਿਆ ਗਿਆ ਸੀ। ਜਿਸ ਤੋਂ ਬਾਅਦ...
Advertisement

ਸਾਈਬਰ ਥਾਣਾ ਐੱਨਆਈਟੀ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਇੱਕ ਵਿਅਕਤੀ ਨੇ ਦੋਸ਼ ਲਗਾਇਆ ਕਿ ਪਹਿਲੀ ਮਈ ਨੂੰ ਉਸ ਨੇ ਇੰਸਟਾਗ੍ਰਾਮ ’ਤੇ ਇੱਕ ਵਪਾਰਕ ਕੰਪਨੀ ਦਾ ਇਸ਼ਤਿਹਾਰ ਦੇਖਿਆ ਜਿਸ ਵਿੱਚ ਨਿਵੇਸ਼ ਕਰਕੇ ਮੁਨਾਫ਼ਾ ਕਮਾਉਣ ਬਾਰੇ ਦੱਸਿਆ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਉਸ ਵੈੱਬਸਾਈਟ ’ਤੇ ਆਪਣਾ ਮੋਬਾਈਲ ਨੰਬਰ ਅਪਡੇਟ ਕੀਤਾ ਅਤੇ ਨਿਵੇਸ਼ ਕਰਨ ਲਈ ਕਿਹਾ। ਜਿਸ ਤੋਂ ਬਾਅਦ ਧੋਖਾਧੜੀ ਕਰਨ ਵਾਲਿਆਂ ਨੇ ਉਸ ਨੂੰ ਗੱਲਾਂ ਵਿੱਚ ਫਸਾ ਕੇ ਲਾਲਚ ਦਿੱਤਾ ਅਤੇ ਵੱਖ-ਵੱਖ ਲੈਣ-ਦੇਣ ਰਾਹੀਂ ਉਸ ਤੋਂ ਕੁੱਲ 23,28,739/- ਰੁਪਏ ਦੀ ਵਸੂਲੀ ਕੀਤੀ। ਪੁਲੀਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਆਦੇਸ਼ (27) ਵਾਸੀ ਸੰਜੇ ਨਗਰ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ। ਆਦੇਸ਼ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

Advertisement
Advertisement