ਗੁਰਦੁਆਰਾ ਕਮੇਟੀ ’ਤੇ ਕਰੋੜਾਂ ਦੇ ਘੁਟਾਲੇ ਦੇ ਦੋਸ਼ ਬੇਬੁਨਿਆਦ: ਦਾਦੂਵਾਲ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪਿਛਲੇ ਸਮੇਂ ਅੰਦਰ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ’ਤੇ...
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪਿਛਲੇ ਸਮੇਂ ਅੰਦਰ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ’ਤੇ ਦੋਸ਼ ਲਾਇਆ ਕਿ ਉਹ ਮੀਡੀਆ ਵਿੱਚ ਪਿਛਲੀ ਕਮੇਟੀ ਵੱਲੋਂ ਪੌਣੇ ਚਾਰ ਕਰੋੜ ਰੁਪਏ ਦਾ ਘੁਟਾਲਾ ਹੋਣ ਦੀ ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਅੱਠਵੀਂ ਪਾਤਸ਼ਾਹੀ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਪੰਜੋਖਰਾ ਸਾਹਿਬ ਨਤਮਸਤਕ ਹੋਣ ਉਪਰੰਤ , ਸਥਾਨਕ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਚਾਹੀਦਾ ਹੈ ਕਿ ਉਹ ਪੁਰਾਣੀ ਤੇ ਨਵੀਂ ਕਮੇਟੀ ਨਾਲ ਬੈਠ ਕੇ ਮਸਲੇ ਨੂੰ ਹੱਲ ਕਰਨ, ਨਾ ਕਿ ਇਸ ਦੀ ਚਰਚਾ ਮੀਡੀਆ ਵਿੱਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੌਣੇ ਚਾਰ ਕਰੋੜ ਰੁਪਏ ਦੀ ਗੱਲ ਤਾਂ ਬਹੁਤ ਦੂਰ ਹੈ ਪਰ ਪੌਣੇ ਚਾਰ ਲੱਖ ਰੁਪਏ ਦਾ ਘਪਲਾ ਵੀ ਨਹੀਂ ਹੋਇਆ ਹੈ।
Advertisement
Advertisement