ਜਾਅਲੀ ਰਜਿਸਟਰੇਸ਼ਨ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ
ਫ਼ਤਿਹਾਬਾਦ ਆਰਥਿਕ ਅਪਰਾਧ ਸ਼ਾਖਾ ਦੀ ਪੁਲੀਸ ਨੇ ਜਾਅਲੀ ਰਜਿਸਟਰੇਸ਼ਨ ਘਪਲੇ ਵਿੱਚ ਲੋੜੀਂਦੇ ਦਸਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਦਲਵੀਰ ਸਿੰਘ ਉਰਫ਼ ਕਾਲਾ ਸਿੰਘ ਵਜੋਂ ਹੋਈ ਹੈ। ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਸੰਦੀਪ ਨੇ ਦੱਸਿਆ ਕਿ...
Advertisement
ਫ਼ਤਿਹਾਬਾਦ ਆਰਥਿਕ ਅਪਰਾਧ ਸ਼ਾਖਾ ਦੀ ਪੁਲੀਸ ਨੇ ਜਾਅਲੀ ਰਜਿਸਟਰੇਸ਼ਨ ਘਪਲੇ ਵਿੱਚ ਲੋੜੀਂਦੇ ਦਸਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ ਦਲਵੀਰ ਸਿੰਘ ਉਰਫ਼ ਕਾਲਾ ਸਿੰਘ ਵਜੋਂ ਹੋਈ ਹੈ। ਆਰਥਿਕ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਸੰਦੀਪ ਨੇ ਦੱਸਿਆ ਕਿ 8 ਸਤੰਬਰ 2022 ਨੂੰ ਸਬ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਮੁਲਜ਼ਮ, ਫ਼ਤਿਹਾਬਾਦ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ, ਸਰਕਾਰੀ ਪੋਰਟਲਾਂ ’ਤੇ ਜਨਤਕ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾ ਰਹੇ ਸਨ। ਇਸ ਸ਼ਿਕਾਇਤ ’ਤੇ ਰਤੀਆ ਸਿਟੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਦਸਵੇਂ ਮੁਲਜ਼ਮ ਦਲਵੀਰ ਸਿੰਘ ਉਰਫ਼ ਕਾਲਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕਈ ਹੋਰ ਮੁਲਜ਼ਮ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
Advertisement
Advertisement
×

