DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਤਲ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਾਰ

ਸੰਜੀਵ ਬੱਬੀ ਚਮਕੌਰ ਸਾਹਿਬ, 18 ਮਾਰਚ ਚਮਕੌਰ ਸਾਹਿਬ ਪੁਲੀਸ ਨੇ ਪਿੰਡ ਮਹਿਤੋਤ ਦੇ ਇੱਕ ਵਿਅਕਤੀ ਦੇ ਕਤਲ ਕੇਸ ’ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਮਨਜੀਤ ਸਿੰਘ ਔਲਖ ਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 21 ਫਰਵਰੀ...

  • fb
  • twitter
  • whatsapp
  • whatsapp
Advertisement

ਸੰਜੀਵ ਬੱਬੀ

ਚਮਕੌਰ ਸਾਹਿਬ, 18 ਮਾਰਚ

Advertisement

ਚਮਕੌਰ ਸਾਹਿਬ ਪੁਲੀਸ ਨੇ ਪਿੰਡ ਮਹਿਤੋਤ ਦੇ ਇੱਕ ਵਿਅਕਤੀ ਦੇ ਕਤਲ ਕੇਸ ’ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਮਨਜੀਤ ਸਿੰਘ ਔਲਖ ਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 21 ਫਰਵਰੀ ਨੂੰ ਪਿੰਡ ਜੰਡ ਸਾਹਿਬ-ਰਾਏਪੁਰ ਸੜਕ ਤੋਂ ਗੁਰਬਚਨ ਸਿੰਘ ਪੁੱਤਰ ਵਸਾਖਾ ਸਿੰਘ ਵਾਸੀ ਪਿੰਡ ਮਹਿਤੋਤ ਦੀ ਲਾਸ਼ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਦੇ ਬਿਆਨ ’ਤੇ ਦਰਜ ਕੇਸ ਦੀ ਤਫ਼ਤੀਸ਼ ਤਹਿਤ ਗੁਰਨਾਮ ਸਿੰਘ ਪੁੱਤਰ ਨਿੱਕਾ ਸਿੰਘ ਪਿੰਡ ਬੈਨੀਜਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਮ੍ਰਿਤਕ ਦੀ ਲੜਕੀ ਦੇ ਸਹੁਰੇ ਪਰਿਵਾਰ ਦਾ ਰਿਸ਼ਤੇਦਾਰ ਹੈ। ਪੁਲੀਸ ਨੇ ਦੱਸਿਆ ਕਿ ਗੁਰਬਚਨ ਸਿੰਘ ਨੇ ਗੁਰਨਾਮ ਸਿੰਘ ਨੂੰ ਆਪਣੀ ਵਿਧਵਾ ਲੜਕੀ ਦਾ ਉਸ ਨਾਲ ਵਿਆਹ ਕਰਨ ਲਈ ਕਿਹਾ, ਜਿਸ ਤੋਂ ਤੈਸ਼ ਵਿੱਚ ਆ ਕੇ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

Advertisement

Advertisement
×