ਏਲਨਾਬਾਦ: ਪੁਲੀਸ ਨੇ ਸ਼ਹਿਰ ਦੀ ਹਨੂੰਮਾਨਗੜ੍ਹ ਰੋਡ ’ਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ 30 ਕਿਲੋ ਭੁੱਕੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਬਲਦੇਵ ਸਿੰਘ ਵਾਸੀ ਪਿੰਡ ਬਾਲਾਸਰ ਅਤੇ ਸੋਹਣ ਲਾਲ ਉਰਫ਼ ਸੋਨੂੰ ਵਾਸੀ ਬਾਲਾਸਰ ਦੇ ਰੂਪ ਵਿੱਚ ਹੋਈ ਹੈ। ਐੱਸਆਈ ਸੰਜੈ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ 15/61/85 ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ