ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਅਗਸਤ
ਜ਼ਿਲ੍ਹਾ ਪੁਲੀਸ ਨੇ ਇੱਕ ਵਿਅਕਤੀ ਨੂੰ ਪੰਜ ਕਿਲੋ 500 ਗਰਾਮ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪੋਲਾ ਰਾਮ ਵਾਸੀ ਬ੍ਰਾਹਮਣ ਮਾਜਰਾ ਥਾਣਾ ਨਾਲਾਗੜ੍ਹ, ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਅਪਰਾਧ ਸ਼ਾਖਾ ਇਕ ਦੀ ਟੀਮ ਏਐੱਸਆਈ ਸਤਵਿੰਦਰ ਸਿੰਘ ਦੀ ਅਗਵਾਈ ’ਚ ਜਿੰਦਲ ਚੌਕ ਕੁਰੂਕਸ਼ੇਤਰ ਖੜ੍ਹੀ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਪੋਲਾ ਰਾਮ ਟਰੱਕ ’ਤੇ ਰਾਜਸਥਾਨ ਤੋਂ ਚੂਰਾ ਪੋਸਤ ਲਿਆਉਂਦਾ ਹੈ। ਅੱਜ ਵੀ ਉਹ ਆਪਣੇ ਟਰੱਕ ’ਚ ਚੂਰਾ ਪੋਸਤ ਲੈ ਕੇ ਕੁਰੂਕਸ਼ੇਤਰ ਜੀਟੀ ਰੋਡ ਤੋਂ ਹਿਮਾਚਲ ਜਾਵੇਗਾ। ਪੁਲੀਸ ਟੀਮ ਨੇ ਨਾਕਾਬੰਦੀ ਕਰ ਕੇ ਪੋਲਾ ਰਾਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਕਿੱਲੋ ਪੰਜ ਸੌ ਗਰਾਮ ਚੂਰਾ ਪੋਸਤ ਬਰਾਮਦ ਹੋਇਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।