ਫਰੀਦਾਬਾਦ: ਕ੍ਰਾਈਮ ਬ੍ਰਾਂਚ 56 ਦੇ ਇੰਚਾਰਜ ਰਾਕੇਸ਼ ਕੁਮਾਰ ਦੀ ਟੀਮ ਨੇ 28 ਵਾਰਦਾਤਾਂ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਆਜ਼ਾਦ ਉਰਫ ਟਿਮਨੀ ਨੂਹ ਜ਼ਿਲ੍ਹੇ ਦੇ ਪਿੰਡ ਬੀਬੀਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। ਪੁੱਛ ਪੜਤਾਲ ਦੌਰਾਨ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤੇ ਜਾ ਸਕਣ ਕਾਰਨ ਮੁਲਜ਼ਮ ਨੂੰ ਥਾਣਾ ਸੈਕਟਰ-58 ਵਿੱਚ ਲਿਆ ਕੇ ਉਸ ਖ਼ਿਲਾਫ਼ ਨਾਜਾਇਜ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮ ਖ਼ਿਲਾਫ਼ ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਯੂ.ਪੀ, ਰਾਜਸਥਾਨ ਆਦਿ ਦੇ ਇਲਾਕਿਆਂ ਵਿਚ ਕਤਲ ਦੀ ਕੋਸ਼ਿਸ਼, ਡਕੈਤੀ, ਗਊ ਹੱਤਿਆ, ਚੋਰੀ, ਨਾਜਾਇਜ਼ ਹਥਿਆਰ ਰੱਖਣ ਦੇ 28 ਮਾਮਲੇ ਦਰਜ ਹਨ। ਉਸ ਖ਼ਿਲਾਫ਼ ਇਕੱਲੇ ਫਰੀਦਾਬਾਦ ਵਿੱਚ 21 (ਗਊ ਹੱਤਿਆ ਤੇ ਨਾਜਾਇਜ਼ ਹਥਿਆਰ ਰੱਖਣ ਦੇ 9, ਚੋਰੀ ਦੇ 11, ਕਤਲ ਦੀ ਕੋਸ਼ਿਸ਼) ਦੇ ਕੇਸ ਦਰਜ ਹਨ। ਪੁਲੀਸ ਵੱਲੋਂ ਅਗਲੇਰੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ