ਪਿੰਜੌਰ ਪੁਲੀਸ ਸਟੇਸ਼ਨ ਤੋਂ ਭੱਜਣ ਵਾਲੇ ਜਬਰ-ਜਨਾਹ ਦੇ ਮੁਲਜ਼ਮ ਨੂੰ ਪੁਲੀਸ ਨੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਪਿੰਜੌਰ ਪੁਲੀਸ ਸਟੇਸ਼ਨ ਵਿੱਚ ਦਰਜ ਪੋਕਸੋ ਐਕਟ ਦੇ ਇੱਕ ਮਾਮਲੇ ਵਿੱਚ, 15 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮੁਲਜ਼ਮ ਨੂੰ ਅਸਾਮ ਦੇ ਕੋਕਰਾਝਾਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਨੂੰ 22 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਛੇ ਦਿਨਾਂ ਦਾ ਪੁਲੀਸ ਰਿਮਾਂਡ ਮਿਲਿਆ ਸੀ। ਮੁਲਜ਼ਮ ਪਿੰਜੌਰ ਪੁਲੀਸ ਸਟੇਸ਼ਨ ਦੇ ਲਾਕਅੱਪ ਤੋਂ ਡਿਊਟੀ ’ਤੇ ਮੌਜੂਦ ਸੰਤਰੀ ਨੂੰ ਚਕਮਾ ਦੇ ਕੇ ਛੱਤ ਤੋਂ ਛਾਲ ਮਾਰ ਕੇ ਫਰਾਰ ਹੋ ਗਿਆ ਸੀ। ਟੀਮ ਦੀ ਮੁਸਤੈਦੀ ਕਾਰਨ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਪਿੰਜੌਰ ਖੇਤਰ ਦੇ ਟਿੱਬੀ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।