ਤੇਜ਼ਾਬੀ ਹਮਲਾ: ਮੁਲਜ਼ਮ ਦੀ ਪਤਨੀ ਵੱਲੋਂ ਪੀੜਤ ਦੇ ਪਿਤਾ ’ਤੇ ਜਬਰ-ਜਨਾਹ ਦੇ ਦੋਸ਼
ਤੇਜ਼ਾਬੀ ਹਮਲੇ ਮਾਮਲੇ ਵਿੱਚ ਮੁੱਖ ਮੁਲਜ਼ਮ ਦੀ ਪਤਨੀ ਨੇ ਪੀੜਤ ਵਿਦਿਆਰਥਣ ਦੇ ਪਿਤਾ ਖ਼ਿਲਾਫ਼ ਜਬਰ-ਜਨਾਹ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਮੁਲਜ਼ਮ ਦੀ ਪਤਨੀ ਨੇ ਦੋਸ਼ ਲਗਾਇਆ ਕਿ ਪੀੜਤਾ ਦੇ ਪਿਤਾ ਕੋਲ ਉਸ ਦੀਆਂ ਨਿੱਜੀ ਤਸਵੀਰਾਂ ਹਨ ਤੇ ਉਸ...
ਤੇਜ਼ਾਬੀ ਹਮਲੇ ਮਾਮਲੇ ਵਿੱਚ ਮੁੱਖ ਮੁਲਜ਼ਮ ਦੀ ਪਤਨੀ ਨੇ ਪੀੜਤ ਵਿਦਿਆਰਥਣ ਦੇ ਪਿਤਾ ਖ਼ਿਲਾਫ਼ ਜਬਰ-ਜਨਾਹ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਮੁਲਜ਼ਮ ਦੀ ਪਤਨੀ ਨੇ ਦੋਸ਼ ਲਗਾਇਆ ਕਿ ਪੀੜਤਾ ਦੇ ਪਿਤਾ ਕੋਲ ਉਸ ਦੀਆਂ ਨਿੱਜੀ ਤਸਵੀਰਾਂ ਹਨ ਤੇ ਉਸ ਨੇ ਉਸ ਦਾ ਸ਼ੋਸ਼ਣ ਕੀਤਾ ਹੈ। ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਛੇਤੀ ਹੀ ਰਾਮ ਮਨੋਹਰ ਲੋਹੀਆ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੱਲ੍ਹ ਇਹ ਹਮਲਾ ਅਸ਼ੋਕ ਵਿਹਾਰ ਦੇ ਲਕਸ਼ਮੀ ਬਾਈ ਕਾਲਜ ਨੇੜੇ ਹੋਇਆ ਸੀ। ਪੁਲੀਸ ਸੂਤਰਾਂ ਅਨੁਸਾਰ ਤੇਜ਼ਾਬੀ ਹਮਲੇ ਦੇ ਮਾਮਲੇ ਦੇ ਹੋਰ ਮੁਲਜ਼ਮ ਪੀੜਤਾ ਦੇ ਰਿਸ਼ਤੇਦਾਰ ਹਨ। ਪੁਲੀਸ ਨੇ ਪੁਸ਼ਟੀ ਕੀਤੀ ਕਿ ਉਹ ਹੁਣ ਦੋਸ਼ਾਂ ਦੀ ਜਾਂਚ ਕਰ ਰਹੇ ਹਨ। ਅਸ਼ੋਕ ਵਿਹਾਰ ਦੇ ਲਕਸ਼ਮੀ ਬਾਈ ਕਾਲਜ ਨੇੜੇ ਹੋਏ ਤੇਜ਼ਾਬ ਹਮਲੇ ਦੌਰਾਨ ਆਪਣੇ ਚਿਹਰੇ ਨੂੰ ਬਚਾਉਣ ਸਮੇਂ ਵਿਦਿਆਰਥਣ ਦੇ ਦੋਵੇਂ ਹੱਥ ਸੜ ਗਏ ਸਨ। ਇਸ ਸਬੰਧ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਜਤਿੰਦਰ ਅਤੇ ਉਸ ਦੇ ਦੋ ਸਾਥੀਆਂ ਈਸ਼ਾਨ ਅਤੇ ਅਰਮਾਨ ਨੇ ਲੜਕੀ ’ਤੇ ਤੇਜ਼ਾਬ ਸੁੱਟਿਆ ਅਤੇ ਤੁਰੰਤ ਮੌਕੇ ਤੋਂ ਭੱਜ ਗਏ। ਕੌਮੀ ਮਹਿਲਾ ਕਮਿਸ਼ਨ ਨੇ ਤੇਜ਼ਾਬੀ ਹਮਲੇ ਦਾ ਨੋਟਿਸ ਲੈਂਦਿਆਂ ਕਾਰਵਾਈ ਲਈ ਪੁਲੀਸ ਨੂੰ ਪੱਤਰ ਲਿਖਿਆ ਹੈ।
ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼
ਉਪ ਰਾਜਪਾਲ ਵੀ ਕੇ ਸਕਸੈਨਾ ਨੇ ਪੁਲੀਸ ਕਮਿਸ਼ਨਰ ਸਤੀਸ਼ ਗੋਲਚਾ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

