ਤੇਜ਼ਾਬ ਪੀੜਤ ਲੜਕੀਆਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਿਆ
ਰਾਹ ਗਰੁੱਪ ਫਾਊਂਡੇਸ਼ਨ ਨੇ ‘ਬਾਲਿਕਾ ਅਧਿਕਾਰ ਹਫ਼ਤੇ’ ਮੌਕੇ ਜ਼ਿਲ੍ਹੇ ਦੇ ਪਿੰਡ ਨਿਡਾਨਾ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਫਾਊਂਡੇਸ਼ਨ ਦੇ ਕੌਮੀ ਚੇਅਰਮੈਨ ਨਰੇਸ਼ ਸੇਲਪਾੜ ਨੇ ਕਿਹਾ ਕਿ ਤੇਜ਼ਾਬੀ ਹਮਲੇ (ਐਸਿਡ ਅਟੈਕ) ਦੀਆਂ ਸ਼ਿਕਾਰ ਲੜਕੀਆਂ ਲਈ ਸਰਕਾਰ ਵੱਲੋਂ ਸਕੂਲਾਂ, ਕਾਲਜਾਂ...
Advertisement
ਰਾਹ ਗਰੁੱਪ ਫਾਊਂਡੇਸ਼ਨ ਨੇ ‘ਬਾਲਿਕਾ ਅਧਿਕਾਰ ਹਫ਼ਤੇ’ ਮੌਕੇ ਜ਼ਿਲ੍ਹੇ ਦੇ ਪਿੰਡ ਨਿਡਾਨਾ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਫਾਊਂਡੇਸ਼ਨ ਦੇ ਕੌਮੀ ਚੇਅਰਮੈਨ ਨਰੇਸ਼ ਸੇਲਪਾੜ ਨੇ ਕਿਹਾ ਕਿ ਤੇਜ਼ਾਬੀ ਹਮਲੇ (ਐਸਿਡ ਅਟੈਕ) ਦੀਆਂ ਸ਼ਿਕਾਰ ਲੜਕੀਆਂ ਲਈ ਸਰਕਾਰ ਵੱਲੋਂ ਸਕੂਲਾਂ, ਕਾਲਜਾਂ ਵਿੱਚ ਦਾਖਲੇ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਬਹੁਤੀਆਂ ਪੀੜਤ ਲੜਕੀਆਂ ਇਸ ਦਾ ਲਾਭ ਨਹੀਂ ਲੈ ਰਹੀਆਂ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਲੜਕੀਆਂ ਨੂੰ ਤੇਜ਼ਾਬੀ ਹਮਲਿਆਂ ਤੋਂ ਬਚਾਅ ਅਤੇ ਪੀੜਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਸੀ। ਸੇਲਪਾੜ ਨੇ ਪੀੜਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ।
Advertisement
Advertisement
×

