ਸਤਪਾਲ ਰਾਮਗੜ੍ਹੀਆ
ਪਿਹੋਵਾ, 19 ਸਤੰਬਰ
ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲੈਨਰ ਦੀ ਟੀਮ ਨੇ ਪਿਹੋਵਾ ਖੇਤਰ ਵਿੱਚ 2.5 ਏਕੜ ਵਿੱਚ ਵਿਕਸਤ ਕੀਤੀ ਜਾ ਰਹੀ ਨਾਜਾਇਜ਼ ਕਲੋਨੀ ’ਤੇ ਅੱਜ ਪੀਲਾ ਪੰਜ ਚਲਾਇਆ| ਇਸ ਟੀਮ ਨੇ ਪਿਹੋਵਾ ਖੇਤਰ ਵਿੱਚ ਨਾਜਾਇਜ਼ ਕਲੋਨੀ ਵਿੱਚਕੱਚੀਆਂ ਸੜਕਾਂ ਨੂੰ ਤੋੜਨ ਦਾ ਕੰਮ ਕੀਤਾ। ਜ਼ਿਲ੍ਹਾ ਟਾਊਨ ਪਲਾਨਿੰਗ ਅਫ਼ਸਰ ਸਵਿਤਾ ਜਿੰਦਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੇ ਹੁਕਮਾਂ ਅਨੁਸਾਰ ਪਿਹੋਵਾ ਖੇਤਰ ਵਿੱਚ ਵਿਕਸਤ ਕੀਤੀ ਜਾ ਰਹੀ ਨਾਜਾਇਜ਼ ਕਲੋਨੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡੀਸੀ ਦੇ ਹੁਕਮਾਂ ਅਨੁਸਾਰ ਨਾਇਬ ਤਹਿਸੀਲਦਾਰ ਪਿਹੋਵਾ ਸੁਰੇਸ਼ ਕੁਮਾਰ ਨੂੰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਅਤੇ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਹੇਠ ਡੀਟੀਪੀ ਦੀ ਟੀਮ ਪੁਲੀਸ ਬਲ ਨਾਲ ਕਲੋਨੀਆਂ ਵਿੱਚ ਬਣੀਆਂ ਕੱਚੀਆਂ ਸੜਕਾਂ ਨੂੰ ਤੋੜਨ ਦਾ ਕੰਮ ਕੀਤਾ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਸਸਤੇ ਪਲਾਟਾਂ ਦੀ ਆੜ ਵਿੱਚ ਪ੍ਰਾਪਰਟੀ ਡੀਲਰਾਂ ਦੀ ਗੱਲਾਂ ਵਿੱਚ ਆ ਕੇ ਅਜਿਹੇ ਖੇਤਰਾਂ ਵਿੱਚ ਪਲਾਟ ਨਾ ਖਰੀਦਣ ਅਤੇ ਨਾ ਹੀ ਕਿਸੇ ਕਿਸਮ ਦਾ ਨਿਰਮਾਣ ਕਾਰਜ ਕਰਨ। ਇੰਨਾ ਹੀ ਨਹੀਂ, ਜ਼ਮੀਨ ਖਰੀਦਣ ਤੋਂ ਪਹਿਲਾਂ ਡੀਟੀਪੀ ਦਫ਼ਤਰ ਤੋਂ ਕਲੋਨੀ ਦੀ ਕਾਨੂੰਨੀ ਅਤੇ ਗ਼ੈਰ-ਕਾਨੂੰਨੀਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਵੀ ਰਜਿਸਟਰੀ ਕਰਨ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇ ਕੋਈ ਵਿਅਕਤੀ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਦਾ ਹੈ ਤਾਂ ਡੀਟੀਪੀ ਦਫ਼ਤਰ ਵੱਲੋਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ 50 ਹਜ਼ਾਰ ਜੁਰਮਾਨਾ ਅਤੇ 3 ਸਾਲ ਦੀ ਕੈਦ ਦੀ ਪ੍ਰਬੰਧ ਹੈ।