DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਛੜੇ ਵਰਗਾਂ ਦੀ ਭਲਾਈ ਲਈ ADC ਸਖ਼ਤ

ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਢਾਲੀਆ ਨੇ ਜ਼ਿਲ੍ਹਾ ਪੱਧਰੀ ਨਿਗਰਾਨੀ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਅਤੇ ਜਨਜਾਤੀ ਵਰਗ ਦੇ ਪਾਤਰ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।...

  • fb
  • twitter
  • whatsapp
  • whatsapp
featured-img featured-img
ਨਿਗਰਾਨੀ ਕਮੇਟੀ ਨਾਲ ਮੀਟਿੰਗ ਕਰਦੇ ਹੋਏ ਏ ਡੀ ਸੀ ਅਨੁਰਾਗ ਢਾਲੀਆ।
Advertisement

ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਢਾਲੀਆ ਨੇ ਜ਼ਿਲ੍ਹਾ ਪੱਧਰੀ ਨਿਗਰਾਨੀ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀ ਅਤੇ ਜਨਜਾਤੀ ਵਰਗ ਦੇ ਪਾਤਰ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵੱਖ-ਵੱਖ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਬਕਾਇਆ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰ ਕੇ ਆਰਥਿਕ ਸਹਾਇਤਾ ਜਾਰੀ ਕੀਤੀ ਜਾਵੇ ਅਤੇ ਮਾਮਲਿਆਂ ਦੇ ਨਿਬੇੜੇ ਵਿੱਚ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਜ਼ਿਲ੍ਹਾ ਕਲਿਆਣ ਅਧਿਕਾਰੀ ਵਿਨੋਦ ਚਾਵਲਾ ਨੇ ਦੱਸਿਆ ਕਿ ਅਤਿਆਚਾਰ ਨਿਵਾਰਣ ਐਕਟ ਅਧੀਨ ਪੀੜਤਾਂ ਨੂੰ 85 ਹਜ਼ਾਰ ਰੁਪਏ ਤੋਂ ਲੈ ਕੇ 8 ਲੱਖ 25 ਹਜ਼ਾਰ ਰੁਪਏ ਤੱਕ ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਵਿੱਤੀ ਵਰ੍ਹਾ 2025-26 ਦੌਰਾਨ ਹੁਣ ਤੱਕ 41 ਪੀੜਤਾਂ ਨੂੰ 39 ਲੱਖ 56 ਹਜ਼ਾਰ 250 ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸਮਾਜਿਕ ਸਮਰਸਤਾ ਅੰਤਰਜਾਤੀ ਵਿਆਹ ਸ਼ਗੁਨ ਯੋਜਨਾ ਅਧੀਨ 65 ਲਾਭਪਾਤਰੀਆਂ ਨੂੰ 1 ਕਰੋੜ 62 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਵਿੱਚ ਬਜਟ ਦੀ ਘਾਟ ਹੈ, ਉਨ੍ਹਾਂ ਬਾਰੇ ਮੁੱਖ ਦਫ਼ਤਰ ਨੂੰ ਤੁਰੰਤ ਲਿਖਿਆ ਜਾਵੇ ਤਾਂ ਜੋ ਫੰਡਾਂ ਦੀ ਕਮੀ ਕਾਰਨ ਲੋਕ ਪ੍ਰੇਸ਼ਾਨ ਨਾ ਹੋਣ। ਉਨ੍ਹਾਂ ਭਲਾਈ ਸਕੀਮਾਂ ਬਾਰੇ ਪਿੰਡ ਅਤੇ ਸ਼ਹਿਰ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਵੀ ਕਿਹਾ ਤਾਂ ਜੋ ਕੋਈ ਵੀ ਯੋਗ ਵਿਅਕਤੀ ਮਦਦ ਤੋਂ ਵਾਂਝਾ ਨਾ ਰਹੇ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ।

Advertisement

Advertisement
Advertisement
×