DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਧੀਕ ਮੁੱਖ ਸਕੱਤਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਬਾਰਦਾਨੇ ਦੀ ਕਮੀ ਨਾ ਹੋਣ ਦੇਣ ਅਤੇ ਚੁਕਾਈ ’ਤੇ ਜ਼ੋਰ ਦੇਣ ਦੇ ਹੁਕਮ ਦਿੱਤੇ

  • fb
  • twitter
  • whatsapp
  • whatsapp
featured-img featured-img
ਮੰਡੀ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਧੀਕ ਮੁੱਖ ਸਕੱਤਰ ਅਨੂਪਮਾ।
Advertisement

ਸੂਬਾ ਸਰਕਾਰ ਦੀ ਵਧੀਕ ਮੁੱਖ ਸਕੱਤਰ ਅਤੇ ਪ੍ਰਸ਼ਾਸਨਿਕ ਸਕੱਤਰ ਅਨੂਪਮਾ ਨੇ ਅੱਜ ਸ਼ਾਹਬਾਦ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਣਕ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਮੰਡੀ ਦੇ ਪ੍ਰਵੇਸ਼ ਦੁਆਰ ’ਤੇ ਗੇਟ ਪਾਸ ਕੱਟਣ ਦੀ ਪ੍ਰਕਿਰਿਆ ਅਤੇ ਬਾਇਓਮੈਟ੍ਰਿਕ ਪ੍ਰਣਾਲੀ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ।

ਵਧੀਕ ਮੁੱਖ ਸਕੱਤਰ ਨੇ ਮੰਡੀ ਵਿੱਚ ਆਈ ਕਣਕ ਦੀਆਂ ਢੇਰੀਆਂ ’ਤੇ ਜਾ ਕੇ ਖ਼ੁਦ ਨਮੀ ਚੈੱਕ ਕੀਤੀ। ਉਨ੍ਹਾਂ ਨੇ ਉੱਥੇ ਮੌਜੂਦ ਕਿਸਾਨਾਂ ਅਤੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਲਿਆ। ਕਿਸਾਨਾਂ ਨੇ ਮੰਡੀ ਵਿੱਚ ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ, ਜਦਕਿ ਵਪਾਰੀਆਂ ਨੇ ਬਾਰਦਾਨੇ ਦੀ ਉਪਲਬਧਤਾ ਅਤੇ ਫ਼ਸਲ ਦੀ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਅਨੂਪਮਾ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਬਾਰਦਾਨੇ ਦੀ ਬਿਲਕੁਲ ਵੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਦਫ਼ਤਰਾਂ ਦੀ ਬਜਾਏ ਨਿਯਮਤ ਤੌਰ ’ਤੇ ਫੀਲਡ ਵਿੱਚ ਰਹਿ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਸਮੱਸਿਆ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਸਕੇ।

Advertisement

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਵੀ ਉਨ੍ਹਾਂ ਦੇ ਨਾਲ ਸਨ, ਜਿਨ੍ਹਾਂ ਨੇ ਮੰਡੀਆਂ ਵਿੱਚ ਕੀਤੇ ਗਏ ਸਮੁੱਚੇ ਇੰਤਜ਼ਾਮਾਂ ਅਤੇ ਹੁਣ ਤੱਕ ਹੋਈ ਖ਼ਰੀਦ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisement

Advertisement
×