DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੀਟ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ

ਜੀਂਦ ’ਚ ਡੀ ਸੀ ਮੁਹੰਮਦ ਇਮਰਾਨ ਰਜ਼ਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਡੀ ਸੀ ਮੁਹੰਮਦ ਇਮਰਾਨ ਰਜ਼ਾ।
Advertisement

ਤਿੰਨ ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸਾਸ਼ਨ ਨੇ ਸਾਰੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡੀ ਸੀ ਮੁਹੰਮਦ ਇਮਰਾਨ ਰਜ਼ਾ ਨੇ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਸਮੀਖਿਆ ਕਰਦੇ ਹੋਏ ਉਨ੍ਹਾਂ ਨੂੰ ਹਦਾਇਤਾਂ ਕੀਤੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸ ਕਰਕੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਰੂਪ ਨਾਲ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ। ਡੀ ਸੀ ਨੇ ਦੱਸਿਆ ਕਿ ਇਸ ਵਾਰ ਨੀਟ ਦੀ ਪ੍ਰੀਖਿਆ ਲਈ ਕੁੱਲ 6 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਮਾਧਿਅਮ ਤੋਂ ਲਗਭਗ 3 ਹਜ਼ਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ ਦੇਣਗੇ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਹਨ ਕਿ ਉਹ ਸਮੇਂ ਰਹਿੰਦੇ ਆਪਣੀ ਸਾਰੀ ਤਿਆਰੀ ਕਰ ਲੈਣ ਤਾਂ ਕਿ ਪ੍ਰੀਖਿਆ ਦੇ ਸਮੇਂ ਕਿਸੇ ਵੀ ਪ੍ਰੀਖਿਆਰਥੀ ਨੂੰ ਕਿਸੇ ਪ੍ਰਕਾਰ ਦੀ ਕੋਈ ਕਠਿਨਾਈ ਨਾ ਆਵੇ। ਉਨ੍ਹਾਂ ਨੇ ਪ੍ਰੀਖਿਆਰਥੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਾਰੇ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਆਪਣੇ-ਆਪਣੇ ਪ੍ਰੀਖਿਆ ਕੇਂਦਰ ਦਾ ਦੌਰਾ ਜ਼ਰੂਰ ਕਰ ਲੈਣ, ਜਿਸ ਤੋਂ ਉਨ੍ਹਾਂ ਨੂੰ ਅਪਣੀ ਸੀਟ ਦਾ ਪਤਾ ਲੱਗ ਸਕੇ ਇਸ ਮੌਕੇ ਐੱਸ ਪੀ ਕੁਲਦੀਪ ਸਿੰਘ, ਏ ਡੀ ਸੀ ਪ੍ਰਦੀਪ ਕੁਮਾਰ, ਐੱਸ ਡੀ ਐਮ ਸੱਤਿਆਵਾਨ ਸਿੰਘ ਮਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Advertisement
×