DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਫਰੀਕੀ ਵਿਦਿਆਰਥੀਆਂ ਨੇ Saini ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਮੌਕੇ ਅਫਰੀਕੀ ਵਿਦਿਆਰਥੀ।
Advertisement

ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੜ੍ਹਾਈ ਪੂਰੀ ਕਰਨ ਵਾਲੇ 14 ਅਫਰੀਕੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਿਵਾਸ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਹਰਿਆਣਾ ਵਿੱਚ ਵਿਦਿਆਰਥੀਆਂ ਦੇ ਅਕਾਦਮਿਕ ਤਜਰਬਿਆਂ, ਯੂਨੀਵਰਸਿਟੀ ਵਿੱਚ ਬਿਤਾਏ ਸਮੇਂ ਤੇ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਖੁਸ਼ਹਾਲ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਇਕ ਸੈਲਫੀ ਵੀ ਲਈ।

ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਪੜ੍ਹਦਿਆਂ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋਈ ਹੈ ਅਤੇ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ, ਸੂਬੇ ਦੀਆਂ ਲੋਕ ਪਰੰਪਰਾਵਾਂ ਅਤੇ ਇੱਥੋਂ ਦੇ ਲੋਕਾਂ ਦੇ ਨਿੱਘ ਨੂੰ ਨੇੜਿਓਂ ਖੋਜਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਸੂਬੇ ਦੇ ਲੋਕਾਂ ਦੇ ਸਹਿਯੋਗ ਅਤੇ ਨਿੱਘ ਦੇ ਸਕਾਰਾਤਮਕ ਰਵੱਈਏ ਦੀ ਸ਼ਲਾਘਾ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਸੋਮ ਨਾਥ ਸਚਦੇਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਹ ਗੱਲਬਾਤ ਕਰਨ ਦਾ ਮੌਕਾ ਦਿੱਤਾ ਗਿਆ। ਰਜਿਸਟਰਾਰ ਨੇ ਵੀ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਯੂਨੀਵਰਸਿਟੀ ਕੌਮਾਂਤਰੀ ਵਿਦਿਆਰਥੀਆਂ ਨੂੰ ਉਸਾਰੂ ਮਾਹੌਲ ਅਤੇ ਵਿਸ਼ਵਵਿਆਪੀ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਹਰਿਆਣਾ ਉਨ੍ਹਾਂ ਦੇ ਜੀਵਨ ਦਾ ਮਹੱਤਵਪੂਰਨ ਹਿੱਸਾ ਰਿਹਾ ਹੈ। ਵਿਦਿਆਰਥੀਆਂ ਨੇ ਮੁੱਖ ਮੰਤਰੀ ਵੱਲੋਂ ਦਿਖਾਏ ਗਏ ਸਤਿਕਾਰ ਤੇ ਨਿੱਘ ਲਈ ਧੰਨਵਾਦ ਪ੍ਰਗਟ ਕੀਤਾ।

Advertisement

ਕਾਲਜ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦਾ ਭਾਸ਼ਣ ਸੁਣਾਇਆ

ਸ਼ਾਹਬਾਦ ਮਾਰਕੰਡਾ: ਵਿਸ਼ਵ ਉਦਮੱਤਾ ਦਿਵਸ ਮੌਕੇ ਆਰੀਆ ਕੰਨਿਆ ਕਾਲਜ ਵਿੱਚ ਵਿਦਿਆਰਥੀਆਂ ਨੂੰ ਉਦਮੱਤਾ ਅਤੇ ਨਵੀਨਤਾ ਪ੍ਰਤੀ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਸ਼ਣ ਲਾਈਵ ਦਿਖਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ ਅਤੇ ਉਦਮੱਤਾ ਕਲੱਬ ਦੀ ਕੋਆਰਡੀਨੇਟਰ ਵੀਨਾ ਦੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਪੈਦਾ ਕਰਨਾ ਸੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਦਾ ਸੱਦਾ ਦਿੱਤਾ ਅਤੇ ਆਪਣੇ ਜੀਵਨ ਦੇ ਸੰਘਰਸ਼ਾਂ ਨੂੰ ਸਾਂਝਾ ਕਰਦਿਆਂ ਸਖ਼ਤ ਮਿਹਨਤ, ਧੀਰਜ ਤੇ ਦ੍ਰਿੜ੍ਹ ਇਰਾਦੇ ਨੂੰ ਸਫਲਤਾ ਦਾ ਆਧਾਰ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਟੀਚਿਆਂ ਵਿੱਚ ਬਦਲ ਕੇ ਸਵੈ-ਨਿਰਭਰ ਬਣਨ ਲਈ ਪ੍ਰੇਰਿਆ। ਇਸ ਦੌਰਾਨ ਕਲੱਬ ਕੋਆਰਡੀਨੇਟਰ ਵੀਨਾ ਨੇ ਹਰਿਆਣਾ ਉੱਚ ਸਿੱਖਿਆ ਵਿਭਾਗ ਦੇ ਆਈਡੀਥੋਨ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ।

Advertisement

Advertisement
×