ਟ੍ਰਿਬਿਊਨ ਨਿਊਜ਼ ਸਰਵਿਸ
ਕੁਰੂਕਸ਼ੇਤਰ, 24 ਸਤੰਬਰ
ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ ਕਰੇਗੀ ਤੇ ਕਿਸਾਨਾਂ ਨੂੰ ‘ਜੇ’ ਫਾਰਮ ਜਾਰੀ ਕੀਤੇ ਜਾਣਗੇ। ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਚੜੂਨੀ ਕੌਮੀ ਮਾਰਗ ਤੋਂ ਜਾਮ ਹਟਾਉਣ ਲਈ ਰਜ਼ਾਮੰਦ ਹੋ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਸਾਨਾਂ ਨੇ ਕੌਮੀ ਮਾਰਗ ਤੋਂ ਧਰਨਾ ਚੁੱਕ ਲਿਆ ਹੈ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਨੇ ਸੂਬਾ ਸਰਕਾਰ ਖਿਲਾਫ ਦਿੱਲੀ-ਚੰਡੀਗੜ੍ਹ ਕੌਮੀ ਮਾਰਗ ਸ਼ਾਹਬਾਦ ਦੀ ਮੁੱਖ ਸੜਕ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਸੀ।