DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਬਾਲਾ ਵਿਚ ਅਗਨੀਵੀਰ ਜਵਾਨ ਨੇ ਫਾਹਾ ਲਿਆ

ਅੰਬਾਲਾ ਛਾਉਣੀ ਖੇਤਰ ਵਿੱਚ ਤਾਇਨਾਤ ਅਗਨੀਵੀਰ ਸਿਪਾਹੀ ਨੇ ਕਥਿਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਈਨ ਖਾਨ (23) ਵਜੋਂ ਹੋਈ ਹੈ, ਜੋ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ...

  • fb
  • twitter
  • whatsapp
  • whatsapp
Advertisement

ਅੰਬਾਲਾ ਛਾਉਣੀ ਖੇਤਰ ਵਿੱਚ ਤਾਇਨਾਤ ਅਗਨੀਵੀਰ ਸਿਪਾਹੀ ਨੇ ਕਥਿਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਈਨ ਖਾਨ (23) ਵਜੋਂ ਹੋਈ ਹੈ, ਜੋ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤੀ ਹੈ।

ਪੁਲੀਸ ਮੁਤਾਬਕ ਮੋਈਨ ਖ਼ਾਨ ਨੇ ਇਹ ਸਿਰੇ ਦਾ ਕਦਮ ਸੋਮਵਾਰ ਨੂੰ ਚੁੱਕਿਆ। ਜਾਣਕਾਰੀ ਅਨੁਸਾਰ ਜਦੋਂ ਖ਼ਾਨ ਦੇ ਕੁਝ ਸਾਥੀ ਦਫ਼ਤਰ ਪੁੱਜੇ ਤਾਂ ਉਨ੍ਹਾਂ ਮੋਇਨ ਦੀ ਦੇਹ ਨੂੰ ਛੱਤ ਤੋਂ ਲਮਕਦਾ ਦੇਖਿਆ। ਫੌਰੀ ਸੀਨੀਅਰ ਅਧਿਕਾਰੀਆਂ ਤੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਅੰਬਾਲਾ ਛਾਉਣੀ ਪੁਲੀਸ ਪੋਸਟ ਦੇ ਇੰਚਾਰਜ ਸੁਖਬੀਰ ਸਿੰਘ ਨੇ ਕਿਹਾ ਕਿ ਮੋਈਨ ਖ਼ਾਨ ਨੂੰ 2022 ਵਿਚ ਅਗਨੀਵੀਰ ਸਕੀਮ ਤਹਿਤ ਭਰਤੀ ਕੀਤਾ ਗਿਆ ਸੀ।

Advertisement

ਪੁਲੀਸ ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਖੁ਼ਦਕੁਸ਼ੀ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ। ਅੰਬਾਲਾ ਛਾਉਣੀ ਥਾਣੇ ਦੇ ਐੱਸਐੱਚਓ ਇੰਸਪੈਕਟਰ ਸੁਰੇਂਦਰ ਨੇ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਪਰਿਵਾਰ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

Advertisement

Advertisement
×