ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਪਰਾਲੀ ਸਾੜਨ ’ਤੇ ਪੰਜਾਬ ਨੂੰ ਘੇਰਿਆ
ਆਤਿਸ਼ ਗੁਪਤਾ ਚੰਡੀਗੜ੍ਹ, 4 ਨਵੰਬਰ ਕੌਮੀ ਰਾਜਧਾਨੀ ਦਿੱਲੀ ਤੇ ਐੱਨਸੀਆਰ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ...
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
Advertisement
ਕੌਮੀ ਰਾਜਧਾਨੀ ਦਿੱਲੀ ਤੇ ਐੱਨਸੀਆਰ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੇ ਮੁਕਾਬਲੇ ਕਈ ਗੁਣਾ ਵੱਧ ਪਰਾਲੀ ਸਾੜੀ ਜਾ ਰਹੀ ਹੈ। ਸ੍ਰੀ ਦਲਾਲ ਨੇ ਐਕਸ ’ਤੇ ਆਪਣੇ ਸੁਨੇਹੇ ਵਿੱਚ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੇ ਤਿੰਨ ਦਿਨਾਂ ਦੇ ਅੰਕੜੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ 5140 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਹਰਿਆਣਾ ਵਿੱਚ 175 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ।‘ਅਸੀਂ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਸੀ, ਪਰਾਲੀ ਦਾ ਧੂੰਆਂ ਨਹੀਂ।’
Advertisement
×