ਖੇਤੀ ਮੰਤਰੀ ਸਾਈਕਲ ਚਲਾ ਕੇ ਵਿਧਾਨ ਸਭਾ ਪੁੱਜੇ
ਖੇਤੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਵੱਲੋਂ ਕੀਤੀ ਗਈ ਪਹਿਲਕਦਮੀ ’ਤੇ ਸਾਈਕਲ ਚਲਾ ਕੇ ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪਹੁੰਚੇ । ਇਹ ਸਾਈਕਲ ਯਾਤਰਾ...
Advertisement
ਖੇਤੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਵੱਲੋਂ ਕੀਤੀ ਗਈ ਪਹਿਲਕਦਮੀ ’ਤੇ ਸਾਈਕਲ ਚਲਾ ਕੇ ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪਹੁੰਚੇ । ਇਹ ਸਾਈਕਲ ਯਾਤਰਾ ਲੋਕਾਂ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਫੈਲਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਮੰਤਰੀ ਸ਼ਿਆਮ ਸਿੰਘ ਰਾਣਾ ਖੁਦ ਸਾਈਕਲ ਚਲਾ ਕੇ ਵਿਧਾਨ ਸਭਾ ਦੀ ਕਾਰਵਾਈ ਵਿੱਚ ਪਹੁੰਚੇ ਤੇ ਸਰਕਾਰ ਵੱਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਸ ਪ੍ਰੇਰਨਾਦਾਇਕ ਪਹਿਲਕਦਮੀ ਦਾ ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਹਰਿਆਣਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਰੱਖਿਆ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
Advertisement
Advertisement