DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਡਿਡ ਸਕੂਲਾਂ ਦਾ ਸਟਾਫ਼ ਨੂੰ ਚਾਰ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਯੂਨੀਅਨ ਵੱਲੋਂ 12 ਨੂੰ ਡੀਪੀਆਈ ਦਫ਼ਤਰ ਦੇ ਘਿਰਾਓ ਦਾ ਐਲਾਨ
  • fb
  • twitter
  • whatsapp
  • whatsapp
featured-img featured-img
ਰੋਸ ਪ੍ਰਗਟ ਕਰਦੇ ਹੋਏ ਏਡਿਡ ਸਕੂਲਾਂ ਦੇ ਅਧਿਆਪਕ ਤੇ ਹੋਰ ਕਰਮਚਾਰੀ।
Advertisement
ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਇਨ੍ਹਾਂ ਸਕੂਲਾਂ ਦੇ ਅਧਿਆਪਕ ਤੇ ਹੋਰ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਹਨ। ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ 12 ਅਗਸਤ ਨੂੰ ਡੀਪੀਆਈ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਹੈ।

ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕੁਰਾਲੀ,ਪੈਨਸ਼ਨਰ ਸੈੱਲ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐੱਨਐੱਨ ਸੈਣੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਏਡਿਡ ਸਕੂਲਾਂ ਦੇ ਅਧਿਆਪਕ ਤਨਖਾਹਾਂ ਨੂੰ ਤਰਸ ਰਹੇੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਬੇਲੋੜੀਆਂ ਚਿੱਠੀਆਂ ਜਾਰੀ ਕਰਕੇ ਤਨਖਾਹ ਗਰਾਂਟਾਂ ਰੋਕੀ ਬੈਠਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਏਡਡ ਅਧਿਆਪਕਾਂ ਨੂੰ ਮਾਰਚ-2025 ਤੋਂ ਬਾਅਦ ਤਨਖਾਹ ਨਹੀ ਮਿਲੀ ਹੈ।

Advertisement

ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਤਨਖਾਹ ਅਤੇ ਪੈਨਸ਼ਨਰਾਂ ਦੇ ਪੀਪੀਓ ਆਰਡਰ ਜਾਰੀ ਨਾ ਕਰਨ ਕਰਕੇ ਏਡਿਡ ਸਕੂਲਾਂ ਦੇ ਸਮੂਹ ਅਧਿਆਪਕਾਂ ਤੇ ਪੈਨਸ਼ਨਰਾਂ ਵੱਲੋਂ 12 ਅਗਸਤ ਨੂੰ ਡੀਪੀਆਈ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ,ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਯੂਨੀਅਨ ਨਾਲ ਪੈਨਲ ਮੀਟਿੰਗ ਕਰਕੇ ਅਧਿਆਪਕਾਂ ਤੇ ਪੈਨਸ਼ਨਰਾਂ ਦੇ ਮਸਲੇ ਤਰੁੰਤ ਹੱਲ ਕਰਵਾਉਣ। ਇਸ ਮੌਕੇ ਐਬਿਟ ਮਸੀਹ, ਅਸ਼ੋਕ ਵਡੇਰਾ, ਹਰਦੀਪ ਸਿੰਘ ਢੀਂਡਸਾ, ਜਗਜੀਤ ਸਿੰਘ ਗੁਜਰਾਲ, ਅਸ਼ਵਨੀ ਮਦਾਨ, ਪਰਮਜੀਤ ਸਿੰਘ ਗੁਰਦਾਸਪੁਰ ਅਤੇ ਰਵਿੰਦਰਜੀਤ ਪੂਰੀ ਹਾਜ਼ਰ ਸਨ।

Advertisement
×