ਪੀਪੀ ਵਰਮਾ
ਪੰਚਕੂਲਾ, 8 ਮਈ
ਹਰਿਆਣਾ ਦੇ ਮੁੱਖ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਸਾਰੇ ਪੱਤਰਕਾਰਾਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ਦੇ ਮੀਡਿਆ ਸੈਂਟਰਾਂ ਵਿੱਚ ਪੱਤਰਕਾਰਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ। ਇਸ ਦਾ ਪ੍ਰਬੰਧ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਲੋਕ ਸੰਪਰਕ ਦੇ ਅਧਿਕਾਰੀ ਕਰਨਗੇ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹਰਿਆਣਾ ਦੇ ਪੱਤਰਕਾਰਾਂ ਨੂੰ ਕਰੋਨਾ ਯੋਧਾ ਐਲਾਨਿਆਂ ਗਿਆ ਸੀ।