ਪੱਤਰ ਪ੍ਰੱਰਕ
ਪੰਚਕੂਲਾ, 2 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਇਸ ਸਬੰਧੀ ਭਾਰਤ ਦਾ ਵਿਦੇਸ਼ ਮੰਤਰਾਲਾ ਅਤੇ ਹਰਿਆਣਾ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਹਰਿਆਣਾ ਸਰਕਾਰ ਨੇ ਈ-ਮੇਲ, ਵ੍ਹਟਸਐਪ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ 700 ਵਿਦਿਆਰਥੀਆਂ ਨਾਲ ਸੰਪਰਕ ਕੀਤਾ ਹੈ। 90 ਵਿਦਿਆਰਥੀ ਵਾਪਸ ਆ ਗਏ ਹਨ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦਾ ਵਿਦੇਸ਼ ਮੰਤਰਾਲਾ ਇਸ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਿਹਾ ਹੈ। ਕੇਂਦਰ ਸਰਕਾਰ ਦੇ ਚਾਰ ਮੰਤਰੀ ਯੂਕਰੇਨ ਦੇ ਨਾਲ ਲੱਗਦੇ ਚਾਰ ਦੇਸ਼ਾਂ ਵਿਚ ਪਹੁੰਚ ਚੁੱਕੇ ਹਨ। ਉਹ ਉਨ੍ਹਾਂ ਦੇਸ਼ਾਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਭਾਰਤੀ ਨਾਗਰਿਕਾਂ ਨੂੰ ਦੇਸ਼ ਲਿਆਉਣ ਲਈ ਯਤਨ ਕਰ ਰਹੇ ਹਨ।