ਪੱਤਰ ਪ੍ਰੇਰਕ
ਨਰਾਇਣਗੜ੍ਹ, 16 ਸਤੰਬਰ
ਨਰਾਇਣਗੜ੍ਹ ਦੇ ਨਾਗਰਿਕ ਹਸਪਤਾਲ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਐੱਸਐੱਮਓ ਸੰਜੀਵ ਸਿੱਧੂ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਰਾਹੀਂ ਜਿੱਥੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਤੇ ਆਉਣ ਵਾਲੇ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਗਿਆ, ਉੱਥੇ ਹੀ ਹਸਪਤਾਲ ਵਿੱਚ ਸਫ਼ਾਈ ਕਰਮਚਾਰੀਆਂ ਨੇ ਸਾਫ਼-ਸਫਾਈ ਕੀਤੀ। ਸੰਜੀਵ ਸਿੱਧੂ ਦਾ ਕਹਿਣਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਾਫ ਰੱਖਣਾ ਚਾਹੀਦਾ ਹੈ, ਜੇਕਰ ਸਾਡੇ ਆਲੇ ਦੁਆਲੇ ਗੰਦਗੀ ਫੈਲੀ ਰਹੇਗੀ ਤਾਂ ਅਸੀਂ ਕਈ ਬਿਮਾਰੀਆਂ ਦੀ ਲਪੇਟ ਵਿੱਚ ਆ ਸਕਦੇ ਹਾਂ। ਇਸ ਮੌਕੇ ਡਾਕਟਰ ਮਮਤਾ ਧੀਮਾਨ ਨੇ ਵੀ ਸਵੱਛ ਭਾਰਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।