ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਸਤੰਬਰ
ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਨੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੂੰ ਆਪਣੀ ਮੰਗਾਂ ਸਬੰਧੀ ਉਨ੍ਹਾਂ ਦੀ ਰਿਹਾਇਸ਼ ’ਤੇ ਮੰਗ ਪੱਤਰ ਸੌਂਪਿਆ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ 20 ਹਜ਼ਾਰ ਰੁਪਏ ਤੇ ਹੈਲਪਰਾਂ ਦੀ 10 ਹਜ਼ਾਰ ਰੁਪਏ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਭੱਤੇ ਦਾ ਐਲਾਨ ਜੂਨ 2022 ਨੂੰ ਕੀਤਾ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲਿਆ। ਪਰਮਜੀਤ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਆਨ ਲਾਈਨ ਕੰਮ ਕਰਨ ਲਈ ਉੱਚ ਅਧਿਕਾਰੀਆਂ ਰਾਹੀਂ ਦਬਾਅ ਪਾਇਆ ਜਾਂਦਾ ਹੈ। ਕ੍ਰਿਸ਼ਨ ਬੇਦੀ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਸਾਹਮਣੇ ਰੱਖਣਗੇ।