ਪ੍ਰਭੂ ਦਿਆਲ
ਸਿਰਸਾ, 25 ਫਰਵਰੀ
ਮੰਗਾਂ ਦੀ ਪੂਰਤੀ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਨੇੜੇ ਪੱਕਾ ਮੋਰਚਾ ਲਾ ਦਿੱਤਾ ਹੈ। ਆਂਗਣਵਾੜੀ ਵਰਕਰਾਂ ਤੇ ਹੈਲਪਰ ਸਾਰੀ ਰਾਤ ਸੜਕ ’ਤੇ ਹੀ ਬਿਤਾਉਣਗੇ।
ਆਂਗਣਵਾੜੀ ਵਰਕਰ ਯੂਨੀਅਨ ਦੀ ਆਗੂ ਵੀਰੋ ਰਾਣੀ, ਕੌਸ਼ਲਿਆ ਤੇ ਸ਼ਕੁੰਤਲਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਂਗਣਵਾੜੀ ਵਰਕਰਾਂ ਨੂੰ ਗੱਲਬਾਤ ਲਈ ਕਈ ਵਾਰ ਸੱਦ ਤਾਂ ਲਿਆ ਹੈ ਪਰ ਮੰਗ ਇਕ ਵੀ ਪੂਰੀ ਕਰਨ ਦਾ ਭਰੋਸਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਬਰਨਾਲਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਪੱਕਾ ਮੋਰਚਾ ਲਾ ਗਿਆ ਹੈ। ਆਂਗਣਵਾੜੀ ਵਰਕਰ ਤੇ ਹੈਲਪਰ ਅੱਜ ਦੀ ਰਾਤ ਪੱਕੇ ਮੋਰਚੇ ’ਚ ਹੀ ਰਹਿਣਗੀਆਂ ਤੇ ਸੜਕ ’ਤੇ ਹੀ ਰਾਤ ਗੁਜ਼ਾਰਨਗੀਆਂ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਆਖਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ ਤੇ ਸਰਕਾਰੀ ਕਰਮਚਾਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਉਨ੍ਹਾਂ ਨੂੰ ਦਿੱਤੀਆਂ ਜਾਣ।