ਅਨਿਲ ਵਿੱਜ ਤਿਲਕ ਕੇ ਡਿੱਗਣ ਕਾਰਨ ਜ਼ਖ਼ਮੀ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਦੇ ਦੋਵੇਂ ਪੈਰਾਂ ਵਿੱਚ ਫ੍ਰੈਕਚਰ ਹੋ ਗਿਆ ਹੈ। ਉਹ ਆਪਣੇ ਘਰ ਦੇ ਗੁਸਲਖਾਨੇ ਵਿੱਚ ਸ਼ਾਮ ਸਮੇਂ ਅਚਾਨਕ ਤਿਲਕ ਗਏ। ਇਸ ਕਾਰਨ ਉਨ੍ਹਾਂ ਦੇ ਦੋਵੇਂ ਪੈਰਾਂ ਵਿੱਚ ਗੰਭੀਰ ਸੱਟਾਂ ਲੱਗ ਗਈਆਂ ਹਨ।...
Advertisement
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਦੇ ਦੋਵੇਂ ਪੈਰਾਂ ਵਿੱਚ ਫ੍ਰੈਕਚਰ ਹੋ ਗਿਆ ਹੈ। ਉਹ ਆਪਣੇ ਘਰ ਦੇ ਗੁਸਲਖਾਨੇ ਵਿੱਚ ਸ਼ਾਮ ਸਮੇਂ ਅਚਾਨਕ ਤਿਲਕ ਗਏ। ਇਸ ਕਾਰਨ ਉਨ੍ਹਾਂ ਦੇ ਦੋਵੇਂ ਪੈਰਾਂ ਵਿੱਚ ਗੰਭੀਰ ਸੱਟਾਂ ਲੱਗ ਗਈਆਂ ਹਨ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉੱਥੇ ਡਾਕਟਰਾਂ ਵੱਲੋਂ ਕੀਤੇ ਐਕਸ-ਰੇ ਵਿੱਚ ਦੋਵੇਂ ਪੈਰਾਂ ਵਿੱਚ ਫ੍ਰੈਕਚਰ ਦੀ ਪੁਸ਼ਟੀ ਹੋਈ ਹੈ। ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਸ੍ਰੀ ਵਿੱਜ ਦੀ ਸਥਿਤੀ ਸਥਿਰ ਹੈ ਅਤੇ ਆਰਾਮ ਕਰਨ ਨਾਲ ਉਹ ਜਲਦੀ ਸਿਹਤਯਾਬ ਹੋ ਜਾਣਗੇ। ਇਸ ਬਾਰੇ ਪਤਾ ਲੱਗਦਿਆਂ ਹੀ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਅਤੇ ਜਾਣ-ਪਛਾਣ ਵਾਲੇ ਉਨ੍ਹਾਂ ਦਾ ਪਤਾ ਲੈਣ ਪੁੱਜੇ।
Advertisement
Advertisement
×

