ਰਤੀਆ (ਪੱਤਰ ਪ੍ਰੇਰਕ): ਹਰਿਆਣਾ ਨਾਲ ਲੱਗਦੇ ਪਿੰਡਾਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਫੈਲਣ ਮਗਰੋਂ ਪਸ਼ੂ ਪਾਲਣ ਵਿਭਾਗ ਹਰਕਤ ਵਿੱਚ ਆ ਗਿਆ ਹੈ। ਇਸ ਬਿਮਾਰੀ ਨੂੰ ਲੈ ਕੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਪਸ਼ੂਆਂ ਦੇ ਖੂਨ ਦੇ ਸੈਂਪਲ ਲੈ ਕੇ ਲੈਬ ਵਿੱਚ ਟੈਸਟ ਲਈ ਭੇਜੇ ਗਏ ਹਨ। ਉਨ੍ਹਾਂ ਪਸ਼ੂ ਪਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਬਿਮਾਰੀ ਸਬੰਧੀ ਪਸ਼ੂ ਹਸਪਤਾਲਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕ ਅਜਿਹੀ ਬਿਮਾਰੀ ਨਾਲ ਪੀੜਤ ਪਸ਼ੂਆਂ ਦਾ ਦੁੱਧ ਪੀਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਰਾਜਸਥਾਨ ਵਿੱਚ ਵੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਇਸ ਪ੍ਰਤੀ ਪੂਰੀ ਤਰਾਂ ਮੁਸ਼ਤੈਦ ਹੈ। ਪਸ਼ੂ ਪਾਲਣ ਅਫ਼ਸਰਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।