ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੀਬੀਐੱਸਸੀ ਦੀ 10ਵੀਂ ਦੀ ਪ੍ਰੀਖਿਆ ਵਿੱਚੋਂ 100 ਫ਼ੀਸਦ ਅੰਕ ਲਿਆਉਣ ਵਾਲੀ ਮਹਿੰਦਰਗੜ੍ਹ ਦੀ ਵਿਦਿਆਰਥਣ ਅੰਜਲੀ ਨੂੰ 2 ਸਾਲ ਤੱਕ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਮੁੱਖ ਮੰਤਰੀ ਨੇ ਵੀਡੀਓ ਕਾਲ ਕਰਕੇ ਵਿਦਿਆਰਥਣ ਅੰਜਲੀ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਸ੍ਰੀ ਖੱਟਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅੰਜਲੀ ਮੈਡੀਕਲ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ, ਉਹ ਦੇਸ਼ ਦੇ ਜਿਹੜੇ ਕਾਲਜ ਵਿੱਚ ਚਾਹੇਗੀ, ਉੱਥੇ ਹੀ ਉਸ ਨੂੰ ਦਾਖਲਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਜ਼ੀਫ਼ੇ ਤੋਂ ਇਲਾਵਾ ਵੀ ਹਰਿਆਣਾ ਸਰਕਾਰ ਵੱਲੋਂ ਅੰਜਲੀ ਦੀ ਪੜ੍ਹਾਈ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਵਿਦਿਆਰਥੀਆਂ ਦੀ ਮਦਦ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।