ਰਤੀਆ: ਪਿੰਡ ਕਮਾਨਾ ਵਿੱਚ ਬਾਬਾ ਹਰਚਰਨ ਸਿੰਘ ਕਮਾਨੇ ਵਾਲਿਆਂ ਦੀ ਦੂਜੀ ਬਰਸੀ ਮਨਾਈ ਗਈ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ, ਬਾਬਾ ਅਵਤਾਰ ਸਿੰਘ ਧੂਰਕੋਟ ਵਾਲੇ, ਭਾਈ ਬਲਵਿੰਦਰ ਸਿੰਘ ਰੋਡੇ, ਸੰਤ ਗੁਰਮੀਤ ਸਿੰਘ ਖੋਸਾ ਨੇ ਸੰਬੋਧਨ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਸੁਨੀਤਾ ਦੁੱਗਲ, ਵਿਧਾਇਕ ਲਛਮਣ ਨਾਪਾ, ਸਾਬਕਾ ਵਿਧਾਇਕ ਜਰਨੈਲ ਸਿੰਘ, ਰਵਿੰਦਰ ਬਲਿਆਲਾ, ਹਰਿਆਣਾ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਸਵਰਨ ਸਿੰਘ ਨੇ ਵੀ ਹਾਜ਼ਰੀ ਲਵਾਈ। -ਪੱਤਰ ਪ੍ਰੇਰਕ