DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

MDR ਲਾਉਣ ਤੇ ਨਾਰਾਜ਼ਗੀ; ਦੀਵਾਲੀ ਤੋਂ ਬਾਅਦ ਕੌਮੀ ਪੱਧਰ ਉੱਤੇ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ UPI ਰਾਹੀਂ ਪੈਸੇ ਨਾ ਲੈਣ ਦਾ ਐਲਾਨ ਕੀਤਾ। ਪੈਟਰੋਲ ਪੰਪਾਂ ਨਾਲ ਸੰਬੰਧਤ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਅਤੇ ਸੂਬਾ ਬੁਲਾਰੇ ਮੋਂਟੀ ਸਹਿਗਲ ਨੇ ਕਿਹਾ ਕਿ ਪੈਟਰੋਲੀਅਮ ਡੀਲਰ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਹਨ। ਡੀਲਰਾਂ ਨੂੰ ਪਹਿਲਾਂ ਹੀ ਤੇਲ ਦੀ ਵਿਕਰੀ ’ਤੇ ਬਹੁਤ ਘੱਟ ਕਮਿਸ਼ਨ ਮਿਲ ਰਿਹਾ ਹੈ ਅਤੇ ਤੇਲ ਕੰਪਨੀਆਂ ਦੀਆਂ ਮਨਮਾਨੀਆਂ ਕਾਰਨ ਪੰਪ ਚਲਾਉਣਾ ਪਹਿਲਾਂ ਹੀ ਔਖਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਡਿਜੀਟਲ ਲੈਣ-ਦੇਣ ’ਤੇ ਕੱਟੇ ਜਾਣ ਵਾਲੇ ਐੱਮ.ਡੀ.ਆਰ. (MDR) ਚਾਰਜ ਦਾ ਸਿੱਧਾ ਅਸਰ ਡੀਲਰਾਂ ਦੇ ਮੁਨਾਫ਼ੇ ’ਤੇ ਪੈ ਰਿਹਾ ਹੈ।

Advertisement

ਡੀਲਰਾਂ ਦੇ ਇਸ ਸਖ਼ਤ ਫ਼ੈਸਲੇ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜ਼ਿਆਦਾਤਰ ਲੋਕ ਅੱਜਕੱਲ੍ਹ ਪੈਟਰੋਲ ਜਾਂ ਡੀਜ਼ਲ ਪੁਵਾਉਣ ਸਮੇਂ ਨਕਦੀ ਦੀ ਬਜਾਏ ਗੂਗਲ ਪੇਅ, ਫ਼ੋਨ ਪੇਅ ਜਾਂ ਹੋਰ ਯੂ.ਪੀ.ਆਈ. (UPI) ਐਪਸ ਰਾਹੀਂ ਹੀ ਭੁਗਤਾਨ ਕਰਦੇ ਹਨ। ਅਜਿਹੇ ਵਿੱਚ ਹਰੇਕ ਵਿਅਕਤੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੈਟਰੋਲ ਪੰਪ ਮਾਲਕਾਂ ਦੀ ਸੁਣਵਾਈ ਨਾ ਕੀਤੀ ਤਾਂ ਕੌਮੀ ਪੱਧਰ ਉੱਤੇ ਰਣਨੀਤੀ ਤਿਆਰ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।

Advertisement

ਪੈਟਰੋਲ ਪੰਪ ਐਸੋਸੀਏਸ਼ਨ ਨੇ ਕਿਹਾ ਕਿ ਪੈਟਰੋਲ ਪੰਪ ਉੱਤੇ ਹਰ ਕਿਸੇ ਲਈ ਬਾਥਰੂਮ ਦੀ ਸਹੂਲਤ ਉਪਲਬਧ ਹੈ। ਪਰ ਕੁਝ ਨੌਜਵਾਨਾਂ ਵੱਲੋਂ ਪੈਟਰੋਲ ਪੰਪ ਦੇ ਬਾਥਰੂਮਾਂ ਨੂੰ ਨਸ਼ਿਆਂ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਬਹੁਤ ਗ਼ਲਤ ਹੈ। ਇਸ ਲਈ ਪੈਟਰੋਲ ਪੰਪ ਦੇ ਬਾਥਰੂਮ ਨੂੰ ਜ਼ੰਦਰਾ ਲਗਾਉਣ ਦੀ ਪ੍ਰਵਾਨਗੀ ਪੈਟਰੋਲ ਪੰਪ ਪ੍ਰਬੰਧਕਾਂ ਨੂੰ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਨੂੰ ਰੋਕਿਆ ਜਾ ਸਕੇ।

Advertisement
×