ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਡਵਾ ਹਸਪਤਾਲ ਨੂੰ ਅੱਪਗਰੇਡ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਸਿਹਤ, ਸਿੱਖਿਆ ਤੇ ਬੁਨਿਆਦੀ ਢਾਂਚੇ ਦੀ ਲੋਡ਼ ’ਤੇ ਜ਼ੋਰ ਦਿੱਤਾ; ਵਿਕਾਸ ਕਾਰਜਾਂ ਦੀ ਸ਼ੁਰੂਆਤ
ਲਾਡਵਾ ਵਿਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਬਾਬੈਨ ਦੇ ਰਾਮ ਸ਼ਰਨ ਮਾਜਰਾ ਪਿੰਡ ਵਿਚ ਇਕ ਸਰਕਾਰੀ ਕਾਲਜ ਬਣਾਉਣ ਤੇ ਲਾਡਵਾ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਤੋਂ 50 ਬਿਸਤਰਿਆਂ ਤਕ ਅੱਪਗਰੇਡ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸੰਤ ਸ਼੍ਰੋਮਣੀ ਸ੍ਰੀ ਸੈਨ ਜੀ ਮਹਾਰਾਜ ਨੇ ਧਰਮ ਤੇ ਜਾਤ-ਪਾਤ ਤੋਂ ਉਪਰ ਉੱਠ ਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਸ੍ਰੀ ਸੈਣੀ ਲਾਡਵਾ ਦੀ ਅਨਾਜ ਮੰਡੀ ਵਿੱਚ ਸੰਤ ਸ਼੍ਰੋਮਣੀ ਸ੍ਰੀ ਸੈਨ ਜੀ ਮਹਾਰਾਜ ਦੇ ਜਨਮ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਸੈਨ ਭਾਈਚਾਰੇ ਨੇ ਮੁੱਖ ਮੰਤਰੀ ਦਾ 33 ਫੁੱਟ ਲੰਮੇ ਫੁੱਲਾਂ ਦੇ ਹਾਰ ਨਾਲ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ 16.50 ਕਰੋੜ ਰੁਪਏ ਦੇ ਛੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ। ਉਨਾਂ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਜਦਕਿ ਮੰਤਰੀ ਰਣਬੀਰ ਗੰਗਵਾ ਤੇ ਕ੍ਰਿਸ਼ਨ ਕੁਮਾਰ ਬੇਦੀ, ਸ਼ਿਆਮ ਸਿੰਘ ਰਾਣਾ ਨੇ ਵੀ 11-11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਸੈਨ ਭਾਈਚਾਰੇ ਨੇ ਰਾਜਨੀਤੀ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਇਆ।

ਮੁੱਖ ਮੰਤਰੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ 16.50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ-ਪੱਥਰ ਰੱਖੇ। ਇਸ ਤੋਂ ਇਲਾਵਾ ਪਿੰਡ ਰਾਮ ਸ਼ਰਨ ਮਾਜਰਾ ਵਿਚ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਟੀਚਾ ਰੱਖਿਆ ਹੈ ਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ 36 ਬਿਰਾਦਰੀਆਂ ਦੇ ਸਹਿਯੋਗ ਦੀ ਲੋੜ ਹੈ। ਜਨ ਸਿਹਤ ਵਿਭਾਗ ਦੇ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਮੌਜੂਦਾ ਸਰਕਾਰ ਨੇ ਹੀ ਪਛੜੇ ਵਰਗਾਂ ਨੂੰ ਪੂਰਾ ਸਤਿਕਾਰ ਦਿੱਤਾ ਹੈ । ਪਿਛਲੀਆਂ ਸਰਕਾਰਾਂ ਨੇ ਸਿਰਫ਼ ਉਨਾਂ ਨੂੰ ਬੇਇਨਸਾਫ਼ੀ ਤੇ ਸ਼ੋਸ਼ਣ ਦਾ ਹੀ ਸ਼ਿਕਾਰ ਬਣਾਇਆ ਹੈ। ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਚੋਣਾਂ ਦੀ ਸ਼ੁਰੂਆਤ ਕਰਪੂਰੀ ਠਾਕੁਰ ਦੀ ਧਰਤੀ ਤੋਂ ਕੀਤੀ ਸੀ ਤੇ ਨਤੀਜਾ ਸਭ ਦੇ ਸਾਹਮਣੇ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੈਨ ਭਾਈਚਾਰਿਆਂ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਚੀਫ ਵਿਪ ਰਾਮ ਕੁਮਾਰ ਕਸ਼ਯਪ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਦਫਤਰ ਇੰਚਾਰਜ ਕੈਲਾਸ਼ ਸੈਣੀ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲੀਸ ਕਪਤਾਨ ਨੀਤੀਸ਼ ਅਗਰਵਾਲ, ਭਾਜਪਾ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਵਿਕਾਸ ਸ਼ਰਮਾ, ਨਾਇਬ ਸਿੰਘ ਪਟਾਕ ਮਾਜਰਾ, ਗੁਰਨਾਮ ਸੈਣੀ, ਸਤਬੀਰ ਗਿੱਲ, ਮਹੀ ਪਾਲ ਜਡੌਲਾ ਤੇ ਹੋਰ ਪਤਵੰਤੇ ਮੌਜੂਦ ਸਨ।

Advertisement
Show comments