ਫ਼ਸਲ ਮੁਆਵਜ਼ਾ ਘੁਟਾਲੇ ’ਚ ਇਕ ਹੋਰ ਕਾਬੂ
ਫਤਿਹਾਬਾਦ ਦੇ ਆਰਥਿਕ ਸੈੱਲ ਨੇ ਫ਼ਸਲ ਮੁਆਵਜ਼ਾ ਘੁਟਾਲੇ ਵਿੱਚ ਨੌਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਸ਼ੀਲ ਕੁਮਾਰ ਵਾਸੀ ਬਡੋਪਾਲ ਵਜੋਂ ਹੋਈ ਹੈ। ਆਰਥਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਬ-ਇੰਸਪੈਕਟਰ ਰਾਜੇਸ਼ ਕੁਮਾਰ...
Advertisement
ਫਤਿਹਾਬਾਦ ਦੇ ਆਰਥਿਕ ਸੈੱਲ ਨੇ ਫ਼ਸਲ ਮੁਆਵਜ਼ਾ ਘੁਟਾਲੇ ਵਿੱਚ ਨੌਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਸ਼ੀਲ ਕੁਮਾਰ ਵਾਸੀ ਬਡੋਪਾਲ ਵਜੋਂ ਹੋਈ ਹੈ। ਆਰਥਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਬ-ਇੰਸਪੈਕਟਰ ਰਾਜੇਸ਼ ਕੁਮਾਰ (ਮੁੱਖ ਮੰਤਰੀ ਫਲਾਇੰਗ ਸਕੁਐਡ, ਹਿਸਾਰ) ਦੀ ਸ਼ਿਕਾਇਤ ਦੇ ਆਧਾਰ ’ਤੇ ਸਿਟੀ ਪੁਲੀਸ ਸਟੇਸ਼ਨ ਫਤਿਹਾਬਾਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਨਾਮਜ਼ਦ ਵਿਅਕਤੀਆਂ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਫ਼ਸਲ ਮੁਆਵਜ਼ਾ ਫੰਡਾਂ ਵਿੱਚ ਘੁਟਾਲਾ ਕੀਤਾ ਹੈ। ਇਸ ਮਾਮਲੇ ਵਿੱਚ ਅੱਠ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਨੌਵੇਂ ਮੁਲਜ਼ਮ ਸੁਸ਼ੀਲ ਕੁਮਾਰ ਤੋਂ 91,500 ਰੁਪਏ ਬਰਾਮਦ ਕੀਤੇ ਗਏ।
Advertisement
Advertisement
