ਗ਼ੈਰਕਾਨੂੰਨੀ ਹਥਿਆਰ ਰੱਖਣ ’ਤੇ ਇੱਕ ਹੋਰ ਗ੍ਰਿਫ਼ਤਾਰ
ਪੱਤਰ ਪ੍ਰੇਰਕ ਰਤੀਆ, 26 ਜੂਨ ਸਥਾਨਕ ਥਾਣਾ ਪੁਲੀਸ ਨੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ’ਤੇ ਉਸ ਦੇ ਇਕ ਹੋਰ ਸਾਥੀ ਵਿਕਰਮ ਉਰਫ਼ ਮਜਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਤੀਆ ਦੇ ਇੰਚਾਰਜ...
Advertisement
ਪੱਤਰ ਪ੍ਰੇਰਕ
ਰਤੀਆ, 26 ਜੂਨ
Advertisement
ਸਥਾਨਕ ਥਾਣਾ ਪੁਲੀਸ ਨੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ’ਤੇ ਉਸ ਦੇ ਇਕ ਹੋਰ ਸਾਥੀ ਵਿਕਰਮ ਉਰਫ਼ ਮਜਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਤੀਆ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਨੇ ਦੱਸਿਆ ਕਿ 19 ਜੂਨ ਨੂੰ ਏਐੱਸਆਈ ਮਹਿੰਦਰ ਦੀ ਅਗਵਾਈ ਹੇਠ ਪੁਲੀਸ ਟੀਮ ਟੋਹਾਣਾ ਰੋਡ ਟੀ-ਪੁਆਇੰਟ, ਰਤੀਆ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ। ਰੋਕਣ ’ਤੇ ਪੁੱਛਗਿੱਛ ਕੀਤੀ, ਜਿਸ ਵਿੱਚ ਉਸ ਨੇ ਆਪਣਾ ਨਾਮ ਗਗਨਦੀਪ ਉਰਫ਼ ਨਾਗ ਦੱਸਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ 315 ਬੋਰ ਪਿਸਤੌਲ ਬਰਾਮਦ ਹੋਇਆ। ਪੁਲੀਸ ਵੱਲੋਂ ਪੁੱਛਗਿੱਛ ਦੌਰਾਨ, ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਇਹ ਹਥਿਆਰ ਆਪਣੇ ਸਾਥੀ ਵਿਕਰਮ ਉਰਫ਼ ਮਜਨੂੰ ਤੋਂ ਪ੍ਰਾਪਤ ਕੀਤਾ ਸੀ। ਪੁਲੀਸ ਨੇ ਅੱਜ ਵਿਕਰਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
Advertisement
×