ਭੁੱਕੀ ਤਸਕਰੀ ਦੇ ਦੋਸ਼ ਹੇਠ ਇੱਕ ਹੋਰ ਗ੍ਰਿਫ਼ਤਾਰ
ਇਥੇ ਪੁਲੀਸ ਸੁਪਰਡੈਂਟ ਸਿਧਾਂਤ ਜੈਨ, ਥਾਣਾ ਸਦਰ ਪੁਲੀਸ ਦੀ ਅਗਵਾਈ ਹੇਠ ਫਤਿਹਾਬਾਦ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ...
Advertisement
ਇਥੇ ਪੁਲੀਸ ਸੁਪਰਡੈਂਟ ਸਿਧਾਂਤ ਜੈਨ, ਥਾਣਾ ਸਦਰ ਪੁਲੀਸ ਦੀ ਅਗਵਾਈ ਹੇਠ ਫਤਿਹਾਬਾਦ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਸੱਤ ਹੋ ਗਈ ਹੈ। ਫਤਿਹਾਬਾਦ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਹਤਾਸ਼ ਵਾਸੀ ਖੇਤ ਢਾਣੀ, ਢਿਲਕੀ ਜੱਟਾਂ , ਜ਼ਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ) ਵਜੋਂ ਹੋਈ ਹੈ। ਥਾਣਾ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਾਜਲਹੇੜੀ ਬੱਸ ਸਟੈਂਡ ਨੇੜੇ ਨਾਕਾਬੰਦੀ ਦੌਰਾਨ ਇੱਕ ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਤਲਾਸ਼ੀ ਦੌਰਾਨ ਕਾਰ ਦੇ ਟਰੰਕ ਵਿੱਚੋਂ ਦੋ ਪਲਾਸਟਿਕ ਬੈਗਾਂ ਵਿੱਚ ਪੈਕ ਕੀਤੀ ਗਈ ਕੁੱਲ 39 ਕਿਲੋ 066 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ।
Advertisement
Advertisement
×